ਜਗਦੀਸ਼ ਥਿੰਦ
ਫ਼ਾਜ਼ਿਲਕਾ, 17 ਸਤੰਬਰ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਾਗਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਸਮੇਂ-ਸਮੇਂ `ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 24, 25, 29 ਅਤੇ 30 ਸਤੰਬਰ ਤੱਕ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ 24 ਅਤੇ 25 ਸਤੰਬਰ ਨੂੰ ਸਰਕਾਰੀ ਆਈ.ਟੀ. ਆਈ. ਫ਼ਾਜ਼ਿਲਕਾ ਵਿਖੇ, 29 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਜਲਾਲਾਬਾਦ ਅਤੇ 30 ਸਤੰਬਰ ਨੂੰ ਮਹਾਰਾਜਾ ਅਗਰਸੈਨ ਆਈ.ਟੀ.ਆਈ. ਆਲਮਗੜ੍ਹ ਅਬੋਹਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਵਿੱਚ 20 ਤੋਂ ਵਧੇਰੇ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ 6000 ਬੇਰੋਜ਼ਗਾਰ ਨੌਜਵਾਨਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਲਈ 8ਵੀਂ ਜਮਾਤ ਪਾਸ ਹੋਣ ਤੋਂ ਬਾਅਦ ਕੋਈ ਵੀ ਅਪਲਾਈ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਨ੍ਹਾ ਪ੍ਰਾਰਥੀਆਂ ਨੇ ਵਿਭਾਗ ਦੀ ਵੈਬਸਾਈਟ www.pgrkam.com `ਤੇ ਆਨਲਾਈਨ ਕੀਤਾ ਹੋਇਆ ਹੈ ਉਹ ਨੌਜਵਾਨ ਮੇਲਿਆਂ ਵਿਖੇ ਪਹੁੰਚ ਕਰਕੇ ਨੌਕਰੀ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ ਦੀ ਚੌਥੀ ਮੰਜ਼ਲ ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 502 ਜਾਂ ਦਫ਼ਤਰ ਦੇ ਨੰਬਰ 01638-262217 ਅਤੇ ਹੈਲਪਲਾਈਨ ਨੰ 89060-22220`ਤੇ ਸੰਪਰਕ ਕੀਤਾ ਜਾ ਸਕਦਾ ਹੈ।