ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਿੱਤਾ ਅਸਤੀਫ਼ਾ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ, 2020 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।।ਜ਼ਿਕਰਯੋਗ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਸਮੇਂ ਪਸ਼ਚਾਤਾਪ ਨਾ ਕਰਨ ਕਰ ਕੇ ਸਿੰਘ ਸਾਹਿਬਾਨ ਵੱਲੋਂ ਤਲਬ ਕੀਤਾ ਗਿਆ ਸੀ ਤੇ ਇਸ ਮੌਕੇ ਸਮੁੱਚ ਅੰਤ੍ਰਿੰਗ ਕਮੇਟੀ ਨੂੰ ਹੋਰਨਾਂ ਧਾਰਮਿਕ ਸਜਾਵਾਂ ਦੇ ਨਾਲ ਨਾਲ 1 ਸਾਲ ਤਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ ਸੀ।। ਭਾਈ ਮਹਿਤਾ ਜੋ ਮੌਜੂਦਾ ਅੰਤ੍ਰਿੰਗ ਕਮੇਟੀ ਵਿਚ ਵੀ ਸੀਨੀਅਰ ਮੀਤ ਪ੍ਰਧਾਨ ਵੀ ਸਨ, ਨੇ ਸਿੰਘ ਸਾਹਿਬਾਨ ਵੱਲੋਂ ਕੁੱਝ ਘੰਟੇ ਪਹਿਲਾਂ ਦਿੱਤੇ ਆਦੇਸ਼ ਤੋਂ ਬਾਅਦ ਆਪਣਾ ਅਸਤੀਫ਼ਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ ਹੈ।