ਫਿਰੋਜ਼ਪੁਰ 18 ਸਤੰਬਰ 2020 : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਪਿੰਡ ਖਾਈ ਫੇਮੇਕੀ ਦੇ ਪੁਲ ਕੋਲ ਇਕ ਟੈਂਕਰ ਤੇ ਵੱਡੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਕਾਰਨ ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ। ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਮੌਕੇ 'ਤੇ ਹੀ ਦੋਵਾਂ ਡਰਾਈਵਰਾਂ ਨੇ ਮੌਤ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਕੈਂਟਰ ਤੇ ਟਰਾਲੇ ਦੇ ਡਰਾਈਵਰਾਂ ਦੀ ਪਛਾੜ ਗੁਰਭਜਨ ਸਿੰਘ ਵਾਸੀ ਗੁਰੂਹਰਸਹਾਏ ਅਤੇ ਮਹਿੰਦਰ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਇਸ ਹਾਦਸੇ ਕਾਰਲ ਫਿਰੋਜ਼ਪੁਰ ਫਾਜ਼ਿਲਕਾ ਸੜਕ 'ਤੇ ਪੂਰੀ ਤਰ੍ਹਾਂ ਜਾਮ ਲੱਗ ਗਿਆ ਅਤੇ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਵਾਹਨਾਂ ਨੂੰ ਸੜਕ ਤੋਂ ਹਟਵਾਉਣ ਦਾ ਯਤਲ ਕੀਤਾ ਜਾ ਰਿਹਾ ਹੈ।