ਪੱਤਰਕਾਰ ਖੁਸ਼ਹਾਲ ਲਾਲੀ ਨੂੰ ਸਦਮਾ, ਮਾਤਾ ਸੁਰਗਵਾਸ
ਚੰਡੀਗੜ੍ਹ, 20 ਸਤੰਬਰ, 2020 : ਪੱਤਰਕਾਰ ਖੁਸ਼ਹਾਲ ਲਾਲੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸਵਰਨ ਕੌਰ ਸਦੀਵੀਂ ਵਿਛੋੜਾ ਦੇ ਗਏ। ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 20 ਸਤੰਬਰ ਨੂੰ 11.00 ਵਜੇ ਉਹਨਾਂ ਦੇ ਪਿੰਡ ਸੈਣੀ ਮਾਜਰਾ ਜ਼ਿਲਾ ਰੋਪੜ ਵਿਖੇ ਹੋਵੇਗਾ।
ਬਾਬੂਸ਼ਾਹੀ ਨੈਟਵਰਕ ਦੇ ਮੁੱਖ ਸੰਪਾਦਕ ਬਲਜੀਤ ਬੱਲੀ ਨੇ ਸਵਰਨ ਕੌਰ ਦੇ ਸਦੀਵੀਂ ਵਿਛੋੜੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।