ਜਗਦੀਸ਼ ਥਿੰਦ
ਫਾਜ਼ਿਲਕਾ, 20 ਸਤੰਬਰ
ਫਾਜ਼ਿਲਕਾ ਜ਼ਿਲੇ੍ਹ ਵਿੱਚ ਅੱਜ 49 ਜਣਿਆਂ ਸਮੇਤ ਹੁਣ ਤੱਕ ਕੁੱਲ 1267 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਠੀਕ ਹੋਣ ਵਾਲਿਆਂ ਦੀ ਦਰ ਕਾਫੀ ਚੰਗੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ 104 ਨੰਬਰ ਤੋਂ ਕਾਲ ਆਉਂਦੀ ਹੈ ਤਾਂ ਉਹ ਲੋਕਾਂ ਦੇ ਸਿਹਤ ਦੀ ਪੁਛ ਗਿਛ ਲਈ ਹੈ ਇਸ ਕਰਕੇ ਕਾਲ ਨੂੰ ਜਰੂਰ ਰਿਸੀਵ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ ਦੇ ਕੋਈ ਵੀ ਲੱਛਣ ਨਜਰ ਆਉਣ `ਤੇ ਟੈਸਟ ਜ਼ਰੂਰ ਕਰਵਾਇਆ ਜਾਵੇਗ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਵੀ ਜ਼ਰੂਰ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਵੀ ਬਚਣਾ ਚਾਹੀਦਾ ਹੈ ਜ਼ੋ ਕਿ ਲੋਕਾਂ ਅੰਦਰ ਝੂਠੀਆਂ ਅਫਵਾਹਾਂ ਫੈਲਾ ਕੇ ਡਰ ਪੈਦਾ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਨਾਲ ਸਬੰਧਤ 1906 ਕੇਸ ਆਏ ਸਨ ਜਿਨਾਂ ਵਿਚੋਂ 1267 ਠੀਕ ਹੋ ਗਏ ਹਨ ਅਤੇ 519 ਕੇਸ ਐਕਟਿਵ ਹਨ ਅਤੇ 27 ਜਣਿਆਂ ਦੀ ਮੌਤ ਹੋ ਗਈ ਹੈ। ਉਨਾਂ ਕਿਹਾ ਕਿ ਅਜ ਕੁਲ 55 ਕੇਸ ਪਾਜੀਟਿਵ ਆਏ ਹਨ ਜੋ ਕਿ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਹਨ।