ਹਰਭਜਨ ਮਾਨ ਵੱਲੋਂ 25 ਦੇ ਪੰਜਾਬ ਬੰਦ ਦੀ ਹਮਾਇਤ, ਸਫਲ ਬਣਾਉਣ ਲਈ ਕੀਤੀ ਅਪੀਲ
ਚੰਡੀਗੜ੍ਹ, 22 ਸਤੰਬਰ, 2020 : ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੇ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਕੀਤੀ ਹੈ। ਹਰਭਜਨ ਮਾਨ ਨੇ ਕਿਹਾ ਕਿ ਉਹ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਨ। ਕਾਫੀ ਕਲਾਕਾਰ ਧਰਨਿਆਂ ਵਿਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਰਣਜੀਤ ਬਾਵਾ, ਹਰਜੀਤ ਹਰਮਨ, ਸਟਾਲਿਨਵੀਰ, ਉਹ ਤੇ ਉਹਨਾਂ ਦਾ ਬੇਟਾ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ ਪੰਜਾਬ ਬੰਦ ਵਿਚ ਹਿੱਸਾ ਲਵਾਂਗੇ।
ਉਹਨਾਂ ਨੇ ਟਵਿੱਟਰ 'ਤੇ ਹੇਠਲੀ ਤਸਵੀਰ ਵੀ ਸਾਂਝੀ ਕੀਤੀ ਹੈ।