ਅਸ਼ੋਕ ਵਰਮਾ
ਮਾਨਸਾ, 22 ਸਤੰਬਰ 2020 - ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ 2500 ਦੇ ਕਰੀਬ ਔਰਤਾਂ ਨੂੰ ਟ੍ਰੇਨਿੰਗ ਦੇਣ ਉਪਰੰਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਬੇਰੋਜ਼ਗਾਰ ਲੋੜਵੰਦ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਦੱਸਿਆ ਕਿ ਰਜਿਸ਼ਟ੍ਰੇਸਨ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10 ਪਾਸ ਅਤੇ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਪਹਿਲਾ ਬੈਚ 15 ਅਕਤੂਬਰ ਤੋਂ ਸ਼ੁਰੂ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਚੁਣੇ ਗਏ ਪ੍ਰਾਰਥੀਆਂ ਨੂੰ 18000/- ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਵੀ ਦਿੱਤਾ ਜਾਵੇਗਾ ਅਤੇ ਟ੍ਰੇਨਿੰਗ ਪੂਰੀ ਕਰਨ ਉਪਰੰਤ ਨਿਸ਼ਚਿਤ ਰੂਪ ਵਿੱਚ ਨੌਕਰੀ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਹੋਸਟਲ ਵਿੱਚ ਰਹਿਣਾ ਜਰੂਰੀ ਹੋਵੇਗਾ ਅਤੇ ਪ੍ਰਾਰਥੀਆਂ ਲਈ ਰਹਿਣ ਲਈ ਮੁਫ਼ਤ ਹੋਸਟਲ ਅਤੇ ਖਾਣਾ ਸਬਸਿਡੀ ਰੇਟਾਂ ਉੱਪਰ ਉਪਲੱਬਧ ਹੋਵੇਗਾ।ਉਨ੍ਹਾਂ ਦੱਸਿਆ ਕਿ ਰਜਿਸ਼ਟ੍ਰੇਸਨ ਲਈ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਦੀ ਸਹਾਇਤਾ ਲਈ ਜਾ ਸਕਦੀ ਹੈ ਜਾ ਫਿਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਵਾਟਸ-ਐਪ ਨੰਬਰ 94641-78030 'ਤੇ ਐਸ.ਐਮ.ਐਸ. ਭੇਜ਼ ਕੇ ਰਜਿਸ਼ਟ੍ਰੇਸ਼ਨ ਲਿੰਕ ਪ੍ਰਾਪਤ ਕਰ ਸਕਦੇ ਹੋ। ਰਜਿਸ਼ਟ੍ਰੇਸ਼ਨ ਦੀ ਆਖਰੀ ਮਿਤੀ 1 ਅਕਤੂਬਰ 2020 ਤੱਕ ਹੈ।