ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਹੋਇਆ ਕਰੋਨਾ
ਨਵੀਂ ਦਿੱਲੀ, 25 ਸਤੰਬਰ, 2020 : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ. ਕੇ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ।
ਮਨਜੀਤ ਸਿੰਘ ਜੀ. ਕੇ. ਇਸ ਵੇਲੇ ਘਰ ਵਿਚ ਇਕਾਂਤਵਾਸ ਹਨ। ਉਹਨਾਂ ਨੇ ਆਪਣੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਅਪੀਲ ਕੀਤੀ ਕੀਤੀ ਹੈ ਕਿ ਉਹ ਆਪੋ ਆਪਣੇ ਕਰੋਨਾ ਟੈਸਟ ਕਰਵਾਉਣ ਤੇ ਉਹਨਾਂ ਨੇ ਅਰਦਾਸ ਕੀਤੀ ਹੈ ਕਿ ਸਭ ਦੇ ਪਰਿਵਾਰਾਂ ਨੂੰ ਗੁਰੂ ਮਹਾਰਾਜਾ ਤੰਦਰੁਸਤੀ ਦੀ ਦਾਤ ਬਖਸ਼ਣ।