ਅਸ਼ੋਕ ਵਰਮਾ
ਬਠਿੰਡਾ, 27 ਸਤੰਬਰ 2020 - ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸੀਨੀਅਰ ਅਕਾਲੀ ਆਗੂ ਐਡਵੋਕੇਟ ਭੁਪਿੰਦਰ ਸਿੰਘ ਪਿੱਥੋ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਅਕਾਲੀ ਦਲ ਸ਼ਹਿਰੀ ਦੇ ਬੁਲਾਰੇ ਚਮਕੌਰ ਮਾਨ ਵੀ ਹਾਜਰ ਸਨ। ਬੀਬੀ ਬਾਦਲ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਉਂਦਿਆਂ ਆਖਿਆ ਕਿ ਪਿੱਥੋ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਤਾਂ ਘਾਟਾ ਪਿਆ ਹੀ ਹੈ ਬਲਕਿ ਸਮਾਜ ਇੱਕ ਸਮਾਜਸੇਵੀ ਤੋਂ ਵੀ ਵਾਂਝਾ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਐਡਵੋਕੇਟ ਭੁਪਿੰਦਰ ਸਿੰਘ ਪਿੱਥੋ ਅਕਾਲੀ ਦਲ ਦੇ ਵੀ ਥੰਮ ਸਨ ਜਿੰਨ੍ਹਾਂ ਦੀ ਘਾਟ ਪਾਰਟੀ ਨੂੰ ਹਮੇਸ਼ਾ ਰੜਕਦੀ ਰਹੇਗੀ। ਅਕਾਲੀ ਦਲ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਕੌਂਸਲਰ ਹੰਸ ਰਾਜ ਮਿੱਠੂ ,ਸਾਬਕਾ ਜਿਲਾ ਖੇਡ ਅਫਸਰ ਸੁਖਦੇਵ ਸਿੰਘ ਭੁੱਲਰ ਅਤੇ ਸੇਵਾਮੁਕਤ ਪ੍ਰਿੰਸੀਪਲ ਦਵਿੰਦਰ ਪਾਲ ਸਿੰਘ ਭੁੱਲਰ ਆਦਿ ਹਾਜਰ ਸਨ।