ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਸਤੰਬਰ 2020 - ਰਾਜ ਸਭਾ ਮੈਂਬਰਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਵੱਲੋਂ ਰਖਵਾਏ ਸ੍ਰੀ ਅਖੰਡ ਸਾਹਿਬ ਦੇ ਭੋਗ ਮੌਕੇ ਹਾਜ਼ਰੀ ਭਰੀ ਅਤੇ ਗੁਰੂ ਕੇ ਲੰਗਰ ਵਿਖੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਆਏ ਹਨ ਕਿ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ਵੱਲੋਂ ਜੋ ਸੰਘਰਸ਼ ਆਰੰਭ ਕੀਤਾ ਗਿਆ ਹੈ, ਪ੍ਰਮਾਤਮਾ ਉਸ 'ਚ ਉਨ੍ਹਾਂ ਨੂੰ ਸਫਲਤਾ ਬਖ਼ਸ਼ਣ। ਉਨ੍ਹਾਂ ਮੋਦੀ ਸਰਕਾਰ ਦੇ ਨਵੇਂ ਖੇਤੀ ਸੁਧਾਰ ਕਾਨੂੰਨ ਦੀ ਵੀ ਕਰੜੀ ਆਲੋਚਨਾ ਕੀਤੀ।