ਪੰਜਾਬ ਵਾਂਗੂ ਹਰਿਆਣਾ ’ਚ ਮੁੱਖ ਮੰਤਰੀ ਦਾ ਚੀਫ ਪ੍ਰਿੰਸੀਪਲ ਸੈਕਟਰੀ ਹੋਇਆ ਨਿਯੁਕਤ
ਚੰਡੀਗੜ੍ਹ, 19 ਅਕਤੂਬਰ, 2020 : ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਦੀ ਤਰਜ਼ ’ਤੇ ਮੁੱਖ ਮੰਤਰੀ ਦਾ ਚੀਫ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਹੈ।
ਸੇਵਾ ਮੁਕਤ ਆਈ ਏ ਐਸ ਅਫਸਰ ਡੀ ਐਸ ਢੇਸੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦਾ ਚੀਫ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਸੇਵਾ ਮੁਕਤ ਅਫਸਰ ਸੁਰੇਸ਼ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚੀਫ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਸੀ।