ਹਰੀਸ਼ ਕਾਲੜਾ
- ਤਖਤ ਸਾਹਿਬ ਦੀ ਯਾਦਗਾਰੀ ਤਸਵੀਰ, ਸ੍ਰੀ ਸਾਹਿਬ, ਸਿਰੋਪਾਓ ਦੇ ਕੇ ਕੀਤਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ , 23 ਅਕਤੂਬਰ 2020 :ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਵਧੀਕ ਮੈਨੇਜਰ ਸ. ਹਰਦੇਵ ਸਿੰਘ ਨੇ ਉਹਨਾਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਦਗਾਰੀ ਤਸਵੀਰ, ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿਥੇ ਉਪ ਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਅਤੇ ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਨੇ ਉਹਨਾਂ ਦਾ ਸਵਾਗਤ ਕੀਤਾ ਇਸ ਉਪਰੰਤ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਜਿਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ ਇਸ ਉਪਰੰਤ ਹੈਡ ਗ੍ਰੰਥੀ ਗਿਆਨੀ ਫੂੱਲਾ ਸਿੰਘ ਅਤੇ ਵਧੀਕ ਮੈਨੇਜਰ ਸ. ਹਰਦੇਵ ਸਿੰਘ ਨੇ ਮੁੱਖ ਸਕੱਤਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਦਗਾਰੀ ਤਸਵੀਰ, ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਉਹਨਾਂ ਦਾ ਵਿਸੇਸ਼ ਸਨਮਾਨ ਕੀਤਾ। ਇਸ ਮੋਕੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਆਪਣੇ ਕਾਰਜ ਕਾਲ ਦੋਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਵਿੱਚ ਨਿਭਾਈਆਂ ਸੇਵਾਵਾਂ ਦੀਆਂ ਯਾਦਾਂ ਨੂੰ ਸਾਂਝਾ ਕੀਤਾ। ਇਸ ਮੋਕੇ ਸ਼ਾਕਸ਼ੀ ਸਾਹਨੀ ਆਈ. ਏ. ਐਸ., ਤਹਿਸੀਲਦਾਰ ਰਾਮ ਕ੍ਰਿਸ਼ਨ ਹਾਜ਼ਰ ਸਨ।