ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 27 ਅਕਤੂਬਰ 2020 - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨਾਲ ਸਮਾਜ 'ਚ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ 'ਚ ਛੋਟੀਆਂ ਬੱਚੀਆਂ ਨਾਲ ਜੁਰਮਾਂ ਵਿਰੁੱਧ ਆਵਾਜ਼ ਚੁੱਕਣ।