ਹਰੀਸ਼ ਕਾਲੜਾ
ਰੂਪਨਗਰ, 27 ਅਕਤੂਬਰ 2020 - ਕੋਵਿਡ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਉੋਤੇ ਮਾੜਾ ਅਸਰ ਪਿਆ ਹੈ ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੋਤ ਨੁੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਮਿਤੀ 02 ਨਵੰਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਜ਼ ਨੁੰ ਘਰੇ ਬੈਠਿਆਂ ਹੀ ਆਨ ਲਾਇਨ ਸਿਖਲਾਈ ਦੇਣ ਲਈ ਅਗਲਾ ਬੈਚ ਸੁਰੂ ਕਰੇਗਾ।ਇਸ ਬਾਰੇ ਜਾਣਕਾਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ , ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਉਚੇਰੀ ਸਿਖਿਆ ਵਿਭਾਗ ਪੰਜਾਬ ਨੇ ਦਿੱਤੀ।
ਇਸ ਸਬੰਧੀ ਗੁਰਿੰਦਰਪਾਲ ਸਿੰਘ ਕਾਹਲੋਂ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਨੇ ਦੱਸਿਆ ਕਿ ਇਸ ਵੇਲੇ ਡੇਅਰੀ ਕਿੱਤੇ ਨੁੰ ਵਿਗਿਆਨਿਕ ਲੀਹਾਂ ਨਾਲ ਕਰਕੇ ਹੀ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰੱਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈਮੁੜ ਤੋਂ ਇਹ ਆਨ ਲਾਇਨ ਸਿਖਲਾਈ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸੁਰੂ ਕੀਤੇ ਗਏ ਹਨ।
ਉਹਨਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾਂ ਦਿੱਤਾ ਕਿ ਉਹ ਤੁਰੰਤ ਡਿਪਟੀ ਡਾਇਰੈਕਟਰ, ਡੇਅਰੀ ਰੂਪਨਗਰ ,ਜ਼ਿਲ੍ਹਾ ਪ੍ਰੀਸਦ ਬਿਲਿਡਿੰਗ ਰੂਪਨਗਰ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੌਗਰਾਮ ਵਿਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਸੁਚੱਜੇ ਸ਼ੈੱੜ, ਸਿੰਗਲ ਰੋਅ ਫੋਡਰ ਹਾਰਵੈਸਟਰ , ਸੈਲਫ ਪ੍ਰੋਪੈਲਡ ਫੌਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ , ਆਟੌਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ।