ਵਾਸ਼ਿੰਗਟਨ ਡੀ ਸੀ, 28 ਅਕਤੂਬਰ 2020 - ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਇੱਕ ਹਫਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਵੋਟਾਂ ਤੋਂ ਪਹਿਲਾਂ ਹੀ ਸੋਸ਼ਲ ਮੀਡੀਆ ਕੰਪਨੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀ ਖਬਰ ਹੈ ਕਿਉਂਕਿ ਟਵਿੱਟਰ, ਫੇਸਬੁੱਕ ਅਤੇ ਗੂਗਲ ਦੇ ਸੀਈਓ ਤੋਂ ਪੁੱਛਗਿੱਛ ਕੀਤੀ ਜਾਣੀ ਹੈ ਜਿਸ ਦੇ ਲਈ ਉਨ੍ਹਾਂ ਨੂੰ ਅਮਰੀਕੀ ਸੈਨੇਟ 'ਚ ਬੁੱਧਵਾਰ ਨੂੰ ਬੁਲਾਇਆ ਜਾਵੇਗਾ।
ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਰਿਪਬਲੀਕਨ ਸੰਸਦ ਮੈਂਬਰਾਂ ਵੱਲੋਂ ਇਹ ਦੋਸ਼ ਲਾਇਆ ਗਿਆ ਹੈ ਕਿ ਟੇਕ ਕੰਪਨੀਆਂ ਕੰਜ਼ਰਵੇਟਿਵ ਵਿਰੋਧੀ ਧਿਰਾਂ ਪ੍ਰਤੀ ਝੁਕਾਅ ਵਿਖਾ ਰਹੀਆਂ ਹਨ ਜਿਸ ਤੋਂ ਬਾਅਦ ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੈਨੇਟ ਦੀ ਕਾਮਰਸ ਕਮੇਟੀ ਨੇ ਬੁੱਧਵਾਰ ਨੂੰ ਟਵਿੱਟਰ ਦੇ ਸੀਈਓ ਜੈਕ ਡੋਰਸੀ, ਫੇਸਬੁੱਕ ਦੇ ਮਾਰਕ ਜੁਕਰਬਰਗ ਅਤੇ ਗੂਗਲ ਦੇ ਸੁੰਦਰ ਪਿਚਾਈ ਨੂੰ ਗਵਾਹੀ ਦੇਣ ਲਈ ਬੁਲਾਇਆ ਹੈ।
ਚੋਣਾਂ ਦੇ ਮਾਹੌਲ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਿੱਚ ਰਿਪਬਲੀਕਨ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੱਡੀਆਂ ਤਕਨੀਕੀ ਕੰਪਨੀਆਂ ਦੇ ਖਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ ਹਨ।