- ਨੌਜਵਾਨ ਰੋਜ਼ਗਾਰ ਦੇ ਮੌਕੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਜਾਣਕਾਰੀ ਲਈ ਕਰਵਾਇਆ ਜਾ ਰਿਹਾ ਹੈ ਵੈਬੀਨਾਰ
- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਵੈਬੀਨਾਰਾਂ ਦਾ ਕੀਤਾ ਜਾ ਰਿਹਾ ਹੈ ਆਯੋਜਨ
ਹੁਸ਼ਿਆਰਪੁਰ, 28 ਅਕਤੂਬਰ 2020 - ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਵੈਬੀਨਾਰ ਦਾ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਰੋਜ਼ਗਾਰ ਦਫ਼ਤਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਆਨਲਾਈਨ ਵੈਬੀਨਾਰ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਵੈਬੀਨਾਰਾਂ ਰਾਹੀਂ ਵਿਦਿਆਰਥੀਆਂ ਨੂੰ ਵੱਖ-ਵੱਖ ਕਾਰੋਬਾਰਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ, ਇਨ੍ਹਾਂ ਨੂੰ ਪ੍ਰਾਪਤ ਕਰਨ ਲਈ ਜ਼ਰੂਰੀ ਯੋਗਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਆਦਿ ਤੋਂ ਜਾਗਰੂਕ ਕਰਕੇ ਭਵਿੱਖ ਵਿੱਚ ਉਨ੍ਹਾਂ ਨੂੰ ਸਮੇਂ ਦਾ ਸਾਥੀ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕਰਮ ਚੰਦ ਨੇ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਇਸ ਵੈਬੀਨਾਰਾਂ ਵਿੰਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਫੇਸਬੁੱਕ ਪੇਜ ਡੀ.ਬੀ.ਈ.ਈ. ਨੂੰ ਫਾਲੋ ਕਰਨ ਤਾਂ ਜੋ ਉਨ੍ਹਾਂ ਨੂੰ ਘਰ ਬੈਠੇ ਹੀ ਇਨ੍ਹਾਂ ਵੈਬੀਨਾਰਾਂ ਦੀ ਜਾਣਕਾਰੀ ਮਿਲ ਸਕੇ ਅਤੇ ਉਹ ਇਨ੍ਹਾਂ ਵੈਬੀਨਾਰਾਂ ਦੀ ਸਹਾਇਤਾ ਨਾਲ ਆਪਣਾ ਭਵਿੱਖ ਉਜਵਲ ਬਣਾ ਸਕਣ।