ਹੁਸ਼ਿਆਰਪੁਰ, 28 ਅਕਤੂਬਰ 2020 - ਕਮਾਂਡਰ ਸਿਖਲਾਈ ਕੇਂਦਰ, ਪੰਜਾਬ ਹੋਮ ਗਾਰਡਜ਼ ਅਤੇ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਹੈਡ ਕੁਆਰਟਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡਜ਼ ਗਗਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਥਾਣਿਆਂ ਤੋਂ 50 ਦੇ ਕਰੀਬ ਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਬਲੱਡ ਬੈਂਕ ਵਲੋਂ ਖੂਨਦਾਨ ਕਰਨ ਵਾਲੇ ਜਵਾਨਾਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਬਲੱਡ ਬੈਂਕ ਦੀ ਪ੍ਰਧਾਨ ਸ਼੍ਰੀਮਤੀ ਜਸਦੀਪ ਪੌਲ ਅਤੇ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡਜ਼ ਗਗਨਪ੍ਰੀਤ ਸਿੰਘ ਢਿੱਲੋਂ ਅਤੇ ਮਨਿੰਦਰ ਸਿੰਘ ਨੂੰ ਵੀ ਮੋਮੈਂਟੋ ਅਤੇ ਸਰਟੀਫਿਕੇਟ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਸ ਮੌਕੇ ਦਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਪਾਲ, ਵਰਿੰਦਰ ਕੁਮਾਰ, ਰਾਜਵੀਰ ਸਿੰਘ, ਧਿਆਨ ਸਿੰਘ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।