- 32 ਲੜਕੀਆਂ ਨੇ ਲਿਆ ਹਿੱਸਾ
ਫਿਰੋਜ਼ਪੁਰ 28 ਅਕਤੂਬਰ 2020 : ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਦੇ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਈਓ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵਿਖੇ ਮੰਗਲ ਕਿਰਤ ਅਭਿਆਨ ਤਹਿਤ ਸਵੈ ਰੋਜ਼ਗਾਰ ਕੈਂਪ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਅਫਸਰ ਅਸ਼ੋਕ ਜਿੰਦਲ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਸਵੈ ਰੁਜ਼ਗਾਰ ਸਬੰਧੀ ਲੋਨ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਦੇਣ ਲਈ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕਾਂ ਵਾਈਜ਼ ਪਿੰਡਾਂ ਦੀ ਵੰਡ ਕਰਦਿਆਂ ਪਿੰਡਾਂ ਦੀਆਂ ਯੋਗ ਲੜਕੀਆਂ ਜੋ ਆਪਣੀ ਇੱਛਾ ਅਨੁਸਾਰ ਆਪਣਾ ਕੰਮ ਕਰਕੇ ਸਵੈ ਨਿਰਭਰ ਬਣਨਾ ਚਾਹੁੰਦੀਆ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਕੈਂਪ ਵਿੱਚ 32 ਲੜਕੀਆਂ ਵੱਲੋਂ ਭਾਗ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਮੰਗਲ ਕਿਰਤ ਅਭਿਆਨ ਤਹਿਤ ਨਾਰੀ ਸਸ਼ਕਤੀਕਰਨ ਲਈ ਇਸ ਤਰ੍ਹਾ ਦੇ ਕੈਂਪ ਭੱਵਿਖ ਵਿੱਚ ਵੀ ਲਗਾਏ ਜਾਣਗੇ। ਇਸ ਕੈਂਪ ਵਿਚ ਪਹੁੰਚੇ ਲੀਡ ਬੈਂਕ ਮੈਨੇਜਰ ਆਰਕੇ ਗੁਪਤਾ ਵੱਲੋਂ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਸਬੰਧੀ ਵੱਡਮੁਲੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੇ ਅੰਤ ਵਿਚ ਪਲੇਸਮੈਂਟ ਅਫਸਰ ਗੁਰਜੰਟ ਸਿੰਘ ਨੇ ਹਾਜ਼ਰ ਹੋਏ ਉਮੀਦਵਾਰਾਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਆਪਣਾ ਨਾਮ ਡਬਲਯੂ ਡਬਲਯੂ ਡਬਲਯੂ ਡਾਟ ਪਗਰਕਮ ਡਾਟ ਕਾਮ 'ਤੇ ਰਜਿਸਟਰ ਕਰਨ ਲਈ ਕਿਹਾ।