ਦੀਪਕ ਜੈਨ
ਜਗਰਾਓਂ, 24 ਨਵੰਬਰ 2020 - ਪੁਲਿਸ ਨੂੰ ਲੁਟੇਰਾ ਗੈਂਗ ਦੇ ਪੰਜ ਵਿਅਕਤੀ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਜਗਰਾਓਂ ਦੀ ਪੁਲਿਸ ਵਲੋਂ ਥਾਣਾ ਸਦਰ ਰਾਏਕੋਟ ਵਿਖੇ ਦਰਜ ਮੁਕਦਮੇ ਵਿਚ ਦੋਸ਼ੀ ਲੁੱਟਣ ਖੋਹਾਂ ਕਰਨ ਵਾਲੇ ਗੈਂਗ ਦੇ ਪੰਜ ਮੇਂਬਰ ਜਿਨ੍ਹਾਂ ਵਿਚ ਸਾਯੀ ਦਾਸ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਸੰਜੇ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਸ਼ਾਮਲ ਹਨ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਸਾਈਂ ਦਾਸ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਅਤੇ ਸੰਜੇ ਸਿੰਘ ਖਿਲਾਫ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਪੁਲਿਸ ਵਲੋਂ ਇਨ੍ਹਾਂ ਤੋਂ ਕਈ ਹਥਿਆਰ ਵੀ ਬਰਾਮਦ ਕੀਤੇ ਗਏ ਹਨ।