ਰਾਜਿੰਦਰ ਕੁਮਾਰ
ਜਲੰਧਰ 23 ਨਵੰਬਰ,2020: ਜਲੰਧਰ ਦੇ ਡੀਸੀ ਦਫਤਰ ਵਿੱਚ ਵਿਜੀਲੈਂਸ ਨੇ ਇੱਕ ਪਟਵਾਰੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਪਟਵਾਰੀ ਦਾ ਨਾਮ ਨਰਿੰਦਰ ਗੁਪਤਾ ਦੱਸਿਆ ਜਾ ਰਿਹਾ ਹੈ। ਪਟਵਾਰੀ ਨਰਿੰਦਰ ਗੁਪਤਾ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸਨੇ ਪੁਰਾਣਾ ਇੰਤਕਾਲ ਕਰਨ ਲਈ ਰਿਸ਼ਵਤ ਮੰਗੀ ਸੀ। ਵਿਜੀਲੈਂਸ ਨੂੰ ਪ੍ਰਬੰਧਕ ਦੁਆਰਾ ਸ਼ਿਕਾਇਤ ਕੀਤੀ ਗਈ ਸੀ, ਜਿਸ ਕਾਰਨ ਉਸ ਨੂੰ ਅੱਜ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਵਿਜੀਲੈਂਸ ਨੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।