ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 25 ਨਵੰਬਰ 2020 - ਜਗਤ ਗੁਰੂ ਨਾਨਕ ਦੇਵ ਜੀ ਚਰਨ ਛੋਹ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਿਸ ਦੇ ਡੀ ਆਈ ਜੀ ਰਣਬੀਰ ਸਿੰਘ ਖੱਟੜਾ , ਨਵ ਨਿਯੁਕਤ ਐਸ ਐਸ ਪੀ ਕਪੂਰਥਲਾ ਮੈਡਮ ਕੰਨਵਰਦੀਪ ਕੌਰ ਹੋਰ ਪੁਲਿਸ ਅਧਿਕਾਰੀ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ ਜਿਨ੍ਹਾਂ ਦਾ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਹੈਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਉਪਰੰਤ ਡੀ ਆਈ ਜੀ ਖਟੜਾ ਤੇ ਹੋਰ ਅਧਿਕਾਰੀਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਮਨਾਏ ਜਾ ਰਹੇ 551ਵੇੱ ਪ੍ਰਕਾਸ਼ ਪੁਰਬ ਮੌਕੇ ਭਾਰੀ ਗਿਣਤੀ ਚ ਪੁੱਜ ਰਹੇ ਸ਼ਰਧਾਲੂਆਂ ਦੀ ਸਰੁੱਖਿਆ ਸੰਬੰਧੀ ਜਿੱਥੇ ਵਿਚਾਰ ਵਟਾਂਦਰਾ ਕੀਤਾ , ਉੱਥੇ 30 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਵਿਖੇ ਮੱਥਾ ਟਿਕਵਾਉਣ ਲਈ ਤੇ ਸਰੁੱਖਿਆ ਪ੍ਰਬੰਧ ਕਰਨ ਲਈ ਵਿਸ਼ੇਸ਼ ਰੂਟ ਤਿਆਰ ਕੀਤਾ ਗਿਆ ਤਾਂ ਜੋ ਸ਼ਰਧਾਲੂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਇਸ ਸਮੇ ਉਨ੍ਹਾਂ ਨਾਲ ਜਸਵੀਰ ਸਿੰਘ ਐਸ ਪੀ ਟ੍ਰੈਫਿਕ ਕਪੂਰਥਲਾ, ਮਨਦੀਪ ਸਿੰਘ ਗਿੱਲ ਐਸ ਪੀ ਹੈਡ ਕੁਆਰਟਰ ਕਪੂਰਥਲਾ , ਡੀ ਐਸ ਪੀ ਵਰਿਆਮ ਸਿੰਘ ਕਪੂਰ,ਅਤੇ ਹੋਰ ਅਧਿਕਾਰੀ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ । ਇਸ ਸਮੇ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ।ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਫੱਤੂਢੀਘਾ , ਅਮਨਪ੍ਰੀਤ ਸਿੰਘ ਬੂਲੇ , ਭੁਪਿੰਦਰ ਸਿੰਘ , ਰਣਜੀਤ ਸਿੰਘ ਠੱਟਾ ਤੇ ਜਰਨੈਲ ਸਿੰਘ , ਸੁਖਵਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ ।