- ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਪਹਿਲਾ ਫਰਜ਼: ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 28 ਨਵੰਬਰ 2020 - ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ਼ਹਿਰਵਾਸੀਆਂ ਨੂੰ ਹਰ ਤਰਾਂ ਦੀਆਂ ਸੇਵਾਵਾਂ ਦੇਣ ਲਈ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ।। ਜਿਥੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਵਿਕਾਸ ਕਾਰਜਾਂ ਚੱਲ ਰਹੇ ਹਨ। ਉਥੇ ਇਸੇ ਅਧੀਨ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ: 76 'ਚ 'ਅਮਰੂਤ ਪ੍ਰਾਜੈਕਟ' ਤਹਿਤ ਲੋਕਾਂ ਨੂੰ ਸ਼ੁਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ।
ਇਸ 24 ਕਰੋੜ ਰੁਪਏ ਦੇ ਪ੍ਰਾਜੈਕਟ ਨਾਲ ਵਾਰਡ ਦੇ ਲੋਕਾਂ ਨੂੰ ਜਿਥੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ ਉਥੇ ਗੰਦੇ ਪਾਣੀ ਦੀ ਸਮੱਸਿਆ ਵੀ ਦੂਰ ਹੋਵੇਗੀ।। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸਦੇ ਨਾਲ ਸਿਵਲ ਦੇ ਕੰਮਾਂ ਦਾ ਵੀ ਉਦਘਾਟਨ ਕੀਤਾ ਜੋ ਕਿ ਲਗਪਗ 1 ਕਰੋੜ ਦੀ ਲਾਗਤ ਦੇ ਹਨ। ਮੇਅਰ ਵੱਲੋਂ ਕੁੱਲ 25 ਕਰੋੜ ਦੇ ਵਿਕਾਸ ਕਾਰਜਾਂ ਦਾ ਅੱਜ ਵਾਰਡ ਨੰ: 76 'ਚ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 'ਅਮਰੂਤ ਪ੍ਰਾਜੈਕਟ' ਅਧੀਨ ਸ਼ਹਿਰ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਨੂੰ ਮਹੱਈਆ ਕਰਵਾਉਣ ਲਈ ਹਰ ਵਾਰਡ 'ਚ ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਜਿਸ ਇਲਾਕੇ 'ਚ ਪਾਈਪਾਂ ਨਹੀਂ ਪਈਆਂ ਉਥੇ ਵੀ ਇਹ ਪਾਈਪ ਲਾਈਨ ਜਲਦ ਪੁਆਈ ਜਾ ਰਹੀ ਹੈ ਤਾਂ ਜੋ ਹਰੇਕ ਅੰਮ੍ਰਿਤਸਰ ਵਾਸੀ ਨੂੰ ਸ਼ੁਧ ਪੀਣ ਵਾਲਾ ਪਾਣੀ ਮੁਹੱਈਆ ਹੋਵੇ।। ਮੇਅਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੇਅਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਭ ਦਾ ਫਰਜ਼ ਹੈ।। ਉਨਾਂ ਕਿਹਾ ਕਿ ਅਸੀਂ ਆਪਣੇ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਬਣਾਏ ਰੱਖਣ ਲਈ ਤੇ ਹਰ ਤਰਾਂ ਦੀ ਸੇਵਾਵਾਂ ਦੇਣ ਲਈ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕਰਵਾ ਰਹੇ ਹਨ ਤੇ ਅਗਾਂਹ ਵੀ ਕਰਵਾਉਂਦੇ ਰਹਾਂਗੇ।
ਇਸ ਮੌਕੇ ਸ੍ਰੀ ਰਮਨ ਬਖਸ਼ੀ ਸੀਨੀ. ਡਿਪਟੀ ਮੇਅਰ, ਸੁਖਦੇਵ ਸਿੰਘ ਚਾਹਲ ਕੌਂਸਲਰ, ਨਰੇਸ਼ ਕੁਮਾਰ ਐਕਸੀਅਨ, ਸੰਦੀਪ ਸਿੰਘ ਐਕਸੀਅਨ ਆਦਿ ਹਾਜ਼ਰ ਸਨ।