ਹਰਦਮ ਮਾਨ
ਸਰੀ, 28 ਨਵੰਬਰ 2020 - ਬ੍ਰਿਟਿਸ਼ ਕੋਲੰਬੀਆ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਖਾਣਾ 'ਟੇਕਆਊਟ' ਹੀ ਆਰਡਰ ਕਰਨ ਤੇ ਸਾਰੀ ਸ਼ਾਪਿੰਗ ਆਨਲਾਈਨ ਕਰਨ, ਅਤੇ ਜੇ ਸੰਭਵ ਹੋ ਸਕੇ ਤਾਂ ਘਰਾਂ ਵਿਚ ਹੀ ਰਹਿਣ। ਡਾ. ਹੈਨਰੀ ਨੇ ਕਿਹਾ ਕਿ ਸਟੋਰਾਂ ਵਿਚ ਗਾਹਕਾਂ ਨੂੰ ਮਾਸਕ ਪਹਿਨਣ ਦੀ ਬੇਨਤੀ ਕਰਨ ਵਾਲੇ ਮੁਲਾਜ਼ਮਾਂ ਨਾਲ ਪਿਛਲੇ ਦਿਨੀਂ ਹੋਈਆਂ ਹਿੰਸਕ ਘਟਨਾਵਾਂ ਦੀਆਂ ਖਬਰਾਂ ਸੁਣ ਕੇ ਉਹ ਉਦਾਸ ਹਨ।
ਇਸੇ ਦੌਰਾਨ ਡਾ. ਹੈਨਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੋਵਿਡ-19 ਦੇ 911 ਕੇਸ ਸਾਹਮਣੇ ਆਏ ਹਨ ਅਤੇ ਇਕ ਦਿਨ ਵਿਚ ਰਿਪੋਰਟ ਹੋਣ ਵਾਲੇ ਕੇਸਾਂ ਦਾ ਇਹ ਅੱਜ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਪਿਛਲੇ 24 ਘੰਟਿਆਂ ਵਿੱਚ 11 ਹੋਰ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 395 ਹੋ ਗਈ ਹੈ। ਇਸ ਵੇਲੇ ਕੋਵਿਡ-19 ਦੇ 301 ਮਰੀਜ਼ ਹਸਪਤਾਲਾਂ ਵਿਚ ਦਾਖ਼ਲ ਹਨ। ਸੂਬੇ ਵਿਚ ਕੁੱਲ 30,884 ਲੋਕ ਕੋਵਿਡ-19 ਗ੍ਰਿਫਤ ਵਿਚ ਆ ਚੁੱਕੇ ਹਨ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com