ਜਗਮੀਤ ਸਿੰਘ
ਭਿੱਖੀਵਿੰਡ, 2 ਦਸੰਬਰ 2020 - ਪਿੰਡ ਪਹੂਵਿੰਡ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਨਾਲ ਜ਼ਖਮੀ ਹੋਏ ਨੌਜਵਾਨ ਦੀ ਪਹਿਚਾਣ ਸ਼ਰਨਜੀਤ ਸਿੰਘ ਵਾਸੀ ਸਾਂਧਰਾ ਵਜੋਂ ਹੋਈ ਹੈ, ਜਿਸ ਨੂੰ ਕਿ ਬੇਹੋਸ਼ੀ ਦੀ ਹਾਲਤ ਵਿੱਚ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਨੌਜਵਾਨ ਦੇ ਗੋਲੀ ਮੋਢੇ ਨੇੜੇ ਲੱਗੀ ਹੈ।