ਨਵੀਂ ਦਿੱਲੀ, 3 ਦਸੰਬਰ 2020 - ਕਿਸਾਨਾਂ ਅਤੇ ਕੇਂਦਰੀਆਂ ਮੰਤਰੀਆਂ ਵਿਚਕਾਰ ਪਿਛਲੇ ਸਾਢੇ ਸੱਤ ਘੰਟਿਆਂ ਤੋਂ ਚੱਲੀ ਮੀਟਿੰਗ ਖਤਮ ਹੋ ਗਈ ਹੈ। ਜਿਸ 'ਚ ਕਿਸਾਨਾਂ ਅਤੇ ਮੰਤਰੀਆਂ ਵਿਚਕਾਰ ਕਿਸੇ ਵੀ ਗੱਲ 'ਤੇ ਸਹਿਮਤੀ ਨਹੀਂ ਬਣੀ। ਕਿਸਾਨ ਲਗਾਤਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰ ਰਹੇ ਹਨ ਜਦੋਂ ਕਿ ਕੇਂਦਰ ਸਰਕਾਰ ਦੇ ਮੰਤਰੀ ਕਾਨੂੰਨਾਂ 'ਚ ਸੋਧ ਕਰਨ ਨੂੰ ਤਿਆਰ ਹਨ, ਜਿਸ ਨੂੰ ਕਿ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਅਗਲੀ ਮੀਟਿੰਗ ਪੰਜ ਦਸੰਬਰ ਨੂੰ ਬੁਲਾਈ ਗਈ ਹੈ।