ਅਸ਼ੋਕ ਵਰਮਾ
ਮਾਨਸਾ, 4 ਦਸੰਬਰ 2020 - ਐਸਐਸਪੀ ਮਾਨਸਾ ਸੁਰੇਂਦਰ ਲਾਂਬਾ, ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜ਼ਮ ਗ੍ਰਿਫਤਾਰ ਕਰਕੇ ਪੁਲਿਸ ਕੇਸ ਦਰਜ ਕੀਤੇ ਹਨ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਨੇ ਲਖਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਾਕਾ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 500 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆਂ ਹਨ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਰਾਜਪ੍ਰੀਤ ਸਿੰਘ ਉਰਫ ਰਾਜੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਰੱਲਾ ਨੂੰ ਅਲਟੋੋ ਕਾਰ ਸਮੇਤ ਕਾਬੂ ਕਰਕੇ ਉਸ ਪਾਸੋੋਂ 180 ਨਸ਼ੀਲੀਆਂ ਗੋੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਦੋਵਾਂ ਮਾਮਲਿਆਂ ’ਚ ਰਿਮਾਂਡ ਲੈਕੇ ਪੁੱਛਗਿਛ ਕਰੇਗੀ।
ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਨੇ ਕਾਲਾ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਮੀਰਪੁਰ ਕਲਾਂ ਨੂੰ ਕਾਬੂ ਕਰਕੇ 23 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ) ਬਰਾਮਦ ਕਰਕੇ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਨੇ ਖੁਸ਼ਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈਪੀਐਸ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਰਿਹਾ ਹੈ।