ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 26 ਮਾਰਚ 2024 - ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਦਾ ਸ਼ਹੀਦੀ ਦਿਨ ਵੱਖ-ਵੱਖ ਗਤੀਵਿਧੀਆਂ ਕਰਕੇ ਮਨਾਇਆ ਗਿਆ | ਪਿ੍ੰਸੀਪਲ ਰਾਜੇਸ਼ ਕੁਮਾਰ ਖਨਗਵਾਲ ਦੀ ਯੋਗ ਸਰਪ੍ਰਸਤੀ ਅਤੇ ਵਾਈਸ ਪਿ੍ੰਸੀਪਲ ਪ੍ਰੋ.ਮੰਜੂ ਕਪੂਰ ਦੀ ਯੋਗ ਅਗਵਾਈ ਹੇਠ ਸਾਈਕਲ ਰੈਲੀ, ਸੈਮੀਨਾਰ, ਖੂਨਦਾਨ ਕੈਂਪ ਅਤੇ ਕਾਲਜ ਦੀ ਕੰਧ ਪੱਤਿ੍ਕਾ ਦਾ 11 ਵਾਂ ਅੰਕ ਰਿਲੀਜ਼ ਕੀਤਾ ਗਿਆ | ਕਾਲਜ ਦੇ ਵਿਦਿਆਰਥੀਆਂ ਵੱਲੋਂ ਫ਼ਰੀਦਕੋਟ ਸ਼ਹਿਰ ਅੰਦਰ ਇੱਕ ਸਾਈਕਲ ਰੈਲੀ ਕੱਢੀ ਗੀ |
ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਤੇ ਇੱਕ ਸੈਮੀਨਾਰ ਕੀਤਾ ਗਆ | ਇਸ ਮੌਕੇ ਮੁੱਖ ਬੁਲਾਰੇ ਡਾ.ਐਸ.ਐਸ.ਬਰਾ, ਓਲਡ ਸਟੂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਡਾ.ਪਰਮਿੰਦਰ ਸਿੰਘ ਸੇਵਾ ਮੁਕਤ ਪਿ੍ੰਸੀਪਲ ਅਤੇ ਓ.ਐਸ.ਏ.ਦੇ ਸਕੱਤਰ ਗੁਰਵਿੰਦਰ ਸਿੰਘ ਧੀਂਗੜਾ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਕਾਲਜ 'ਚ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਤੀਜਾ ਖੂਨਦਾਨ ਕੈਂਪ, ਬਲੱਡ ਬੈਂਕ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਕੈਂਪ ਕੋਆਰਡੀਨੇਟਰ ਪ੍ਰੋ.ਬੀਰਇੰਦਰਜੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਕੈਂਪ ਪਿਛਲੇ ਤਿੰਨ ਸਾਲਾਂ ਤੋਂ ਨਿਰੰਤਰ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ 40 ਸਵੈਇੱਛਕ ਖੂਨਦਾਨੀਆਂ ਨੇ ਖੂਨਦਾਨ ਕੀਤਾ |
ਕੈਂਪ ਦੀ ਸਫ਼ਲਤਾ ਲਈ ਓਲਡ ਸੂਟਡੈਂਟਸ ਐਸੋਸੀਏਸ਼ਨ, ਕਾਲਜ ਦੇ ਐਨ.ਐਸ.ਐਸ.ਵਿਭਾਗ, ਰੈੱਡ ਰੀਬਨ ਕਲੱਬ, ਬਾਬਾ ਫ਼ਰੀਦ ਸੇਵਾ ਸੁਸਾਇਟੀ ਨੇ ਅਹਿਮ ਯੋਗਦਾਨ ਦਿੱਤਾ | ਕੈਂਪ ਦੀ ਸ਼ੁਰੂਆਤ ਮੌਕੇ ਪਿ੍ੰਸੀਪਲ ਰਾਜ਼ੇਸ਼ ਕੁਮਾਰ ਖਨਗਵਾਲ, ਸੇਵਾ ਮੁਕਤ ਪਿ੍ੰਸੀਪਲ ਡਾ.ਪਰਮਿੰਦਰ ਸਿੰਘ, ਡਾ. ਰਾਜੇਸ਼ ਮੋਹਨ, ਉੱਘੇ ਸਮਾਜ ਸੇਵੀ ਅਸ਼ੋਕ ਭਟਨਾਗਰ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਕੈਂਪ ਦੌਰਾਨ ਪ੍ਰੋ.ਸੁਖਜੀਤ ਸਿੰਘ, ਪਰਮਜੀਤ ਸਿੰਘ ਪਲੇਨ, ਹਰੀਸ਼ ਵਰਮਾ, ਸੇਵਾ ਮੁਕਤ ਪਿ੍ੰਸੀਪਲ ਸੁਰੇਸ਼ ਅਰੋੜਾ, ਸ਼ਿਵਨਾਥ ਦਰਦੀ, ਭੁਪਿੰਦਰ ਸਿੰਘ, ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ, ਮਾਸਟਰ ਅਪਾਰਸ, ਆਹੁਦੇਦਾਰ, ਕਾਲਜ ਸਟਾਫ਼ 'ਚੋਂ ਡਾ.ਕੰਵਲਦੀਪ ਸਿੰਘ, ਪ੍ਰੋ.ਸੰਦੀਪ ਸਿੰਘ, ਡਾ.ਰੁਪਿੰਦਰਜੀਤ ਕੌਰ, ਪ੍ਰੋ.ਰਾਜੇਸ਼ਵਰੀ ਦੇਵੀ, ਪ੍ਰੋ.ਜਸਬੀਰ ਕੌਰ, ਪ੍ਰੋ.ਸੁਖਪਾਲ ਕੌਰ, ਅਮਨਦੀਪ ਕੌਰ, ਰਾਜਪਾਲ ਸਿੰਘ ਹਾਜ਼ਰ ਸਨ | ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਰਣਜੀਤ ਸਿੰਘ ਬਾਜਵਾ ਨੇ ਬਾਖੂਬੀ ਕੀਤਾ | ਇਸ ਮੌਕੇ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਖੂਨਦਾਨੀਆਂ ਵਾਸਤੇ ਰਿਫ਼ਰੈਸਮੈਂਟ ਦਾ ਪ੍ਰਬੰਧ ਕੀਤਾ ਗਿਆ |