ਪੀਸੀਪੀਐਨਡੀਟੀ ਦੀ ਜ਼ਿਲ੍ਹਾ ਪੱਧਰੀ ਅਡਵਾਈਜ਼ਰੀ ਕਮੇਟੀ ਦੀ ਕੀਤੀ ਮੀਟਿੰਗ
- ਗੈਰ ਕਾਨੂੰਨੀ ਭਰੂਣ ਦੇ ਲਿੰਗ ਜਾਂਚ ਕਰਨ /ਕਰਾਉਣ ਵਾਲੇ ਦੀ ਦਿੱਤੀ ਜਾਵੇ ਤੁਰੰਤ ਸੂਚਨਾ :- ਸਿਵਲ ਸਰਜਨ
ਫਤਿਹਗੜ੍ਹ ਸਾਹਿਬ :- 29 ਮਾਰਚ 2024 - ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਜਿਲ੍ਹਾ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ।
ਇਸ ਮੌਕੇ ਉਹਨਾਂ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜ਼ਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਉਹਨਾਂ ਸਮੂਹ ਮੈਂਬਰਾਂ ਨੂੰ ਅੱਜ ਦੇ ਏਜੰਡੇ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਕਮੇਟੀ ਵੱਲੋਂ ਅਜੰਡੇ ਵਿੱਚ ਦਰਜ ਮੁੱਦਿਆਂ ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਸਹਿਮਤੀ ਪ੍ਰਗਟ ਕੀਤੀ ਗਈ। ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ ਦਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਓਹਨਾ ਨੂੰ ਕਿਤੇ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਭਰੂਣ ਦੇ ਲਿੰਗ ਜਾਂਚ ਕੀਤੀ ਜਾਂ ਕਰਵਾਈ ਜਾਂਦੀ ਬਾਰੇ ਪਤਾ ਲੱਗੇ ਤਾਂ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁੰਡਾ ਕੁੜੀ ਟੈਸਟ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜਾਰ ਰੁਪਏ ਦੀ ਇਨਾਮ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਕੋਈ ਗਰਭਵਤੀ ਔਰਤ ਡਕਾਏ ਮਰੀਜ਼ (ਜਾਲੀ ਮਰੀਜ਼) ਬਣ ਕੇ ਲਿੰਗ ਪਤਾ ਕਰਨ ਵਾਲਿਆਂ ਨੂੰ ਫੜਨ ਵਿੱਚ ਸਿਹਤ ਵਿਭਾਗ ਦੀ ਮਦਦ ਕਰਦਾ ਹੈ ਤਾਂ ਉਸ ਨੂੰ ਇਕ ਲੱਖ ਰੁਪਏ ਇਨਾਮ ਰਾਸ਼ੀ ਦਿੱਤੀ ਜਾਂਦੀ ਹੈ , ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।