ਲੋਕਾਂ ਦੀ ਸਿਹਤ ਸੁਰੱਖਿਆ ਲਈ ਵਰਦਾਨ ਸਾਬਿਤ ਹੋ ਰਹੀਆਂ ਨੇ ਆਮ ਆਦਮੀ ਕਲੀਨਿਕਾਂ : ਡਾ. ਗੀਤਾਂਜਲੀ ਸਿੰਘ
- ਆਮ ਆਦਮੀ ਕਲੀਨਿਕ, ਜੱਬੋਵਾਲ ਵਿੱਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 16 ਅਪ੍ਰੈਲ 2024 - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਇਸੇ ਕੜੀ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਮੰਗਲਵਾਰ ਨੂੰ ਆਮ ਆਮ ਕਲੀਨਿਕ, ਜੱਬੋਵਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਆਮ ਆਦਮੀ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ।
ਡਾ. ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਆਨਲਾਈਨ ਰਜਿਸਟ੍ਰੇਸ਼ਨ, ਦਵਾਈਆਂ ਦੀ ਉਪਲੱਬਧਤਾ ਤੇ ਵੰਡ, ਬਲੱਡ ਸੈਂਪਲ ਸਟੋਰੇਜ ਸਹੀ ਢੰਗ ਨਾਲ ਕਰਨ ਅਤੇ ਫਾਲੋਅੱਪ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿਚ ਸਾਫ-ਸਫਾਈ ਦੇ ਪ੍ਰਬੰਧਾਂ 'ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਅਧਿਕਾਰੀ ਮੌਜੂਦ ਸਨ।