ਜੁਗਰਾਜ ਸਿੰਘ ਟੱਲੇਵਾਲ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਕੀਤੇ ਸਰਧਾ ਦੇ ਫੁੱਲ ਭੇਟ - ਮਹਾਜ਼ਨ
ਡੇਰਾ ਬਾਬਾ ਨਾਨਕ, 16 ਅਪ੍ਰੈਲ 2024 - ਅੱਜ ਮਿਤੀ 16-04-2024 ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਜਨਮਦਿਨ ਨੂੰ ਸਮਰਪਿਤ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਪ੍ਰਬੰਧਕ ਕਮੇਟੀ ਟੱਲੇਵਾਲ ,ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਟੱਲੇਵਾਲ ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ੍ਰਇਮਰੀ ਸਕੂਲ ਢਾਬ ਨਾਗਾ ਅਤੇ ਸਰਕਾਰੀ ਪ੍ਰਇਮਰੀ ਸਕੂਲ ਟੱਲੇਵਾਲ ਦੇ ਪਹਿਲੀ,ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ 48 ਬੱਚਿਆਂ, ਅਤੇ ਅੜਿਕਾ ਦੌੜ ਵਿੱਚ ਪੰਜਾਬ ਭਰ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਬੇਟੀ ਪ੍ਰਭਜੋਤ ਕੌਰ ਨੂੰ ਟਰਾਫੀਆਂ ਨਾਲ ਅਤੇ ਸਮੂਹ ਸਕੂਲ ਅਧਿਅਪਕਾਂ ਨੂੰ ਬਾਬਾ ਸਾਹਿਬ ਜੀ ਦੀ ਫੋਟੋ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਬੱਚਿਆਂ ਅਤੇ ਜੁੜੇ ਇਕੱਠ ਦੇ ਰੂਬਰੂ ਹੁੰਦਿਆਂ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਡਾਕਟਰ ਜੁਗਰਾਜ ਸਿੰਘ ਟੱਲੇਵਾਲ ਨੇ ਕਿਹਾ ਕਿ ਬਾਬਾ ਸਾਹਿਬ ਜੀ ਦੇ ਸੰਦੇਸ਼ ਪੜ੍ਹੋ-ਜੁੜੋ-ਸੰਘਰਸ ਕਰੋ ਨੂੰ ਅਪਣਾ ਕੇ ਹੀ ਅਰਥਿਕ, ਸਭਿਆਚਾਰਕ , ਰਾਜਨੀਤਕ ਅਤੇ ਸਮਾਜਿਕ ਤਬਦੀਲੀ ਸੰਭਵ ਹੈ। ਰਵਿਦਾਸ ਜੀ ਦਾ ਬੇਗਮਪੁਰਾ ਵਸਾਉਣ ਲਈ ਇਹ ਮੁੱਢਲਾ ਫਾਰਮੂਲਾ ਹੈ। ਹੈਡਮਾਸਟਰ ਰਣਜੀਤ ਸਿੰਘ, ਮਾਸਟਰ ਜਸਵੀਰ ਭੋਤਨਾ,ਮਾਸਟਰ ਸੋਨਦੀਪ ਸਿੰਘ, ਅਤੇ ਡਾਕਟਰ ਗੁਰਮੇਲ ਸਿੰਘ ਮਾਛੀਕੇ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਅੱਜ ਦੇ ਸਮੇਂ ਉਹਨਾ ਦੀ ਵਿਚਾਰਧਾਰਕ ਸਾਰਥਿਕਤਾ ਵਾਰੇ ਵਿਚਾਰ ਪੇਸ਼ ਕੀਤੇ ।
ਡਾਕਟਰ ਹਰਜਿੰਦਰ ਸਿੰਘ, ਜਗਤਾਰ ਬੋਲਾ,ਕੈਪਟਨ ਰੇਸ਼ਮ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਸਾ ਸਿੰਘ ਵੱਲੋਂ ਖੇਡਾਂ ਵਿੱਚ ਪੰਜਾਬ ਜੇਤੂ ਖਿਡਾਰਨ ਪ੍ਰਭਜੋਤ ਕੌਰ ਨੂੰ ਸਨਮਾਨਿਤ ਕਰਕੇ ਬਾਕੀ ਬੱਚਿਆਂ ਨੂੰ ਵੀ ਖੇਡਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹੋਰਨਾ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਮਨਜੀਤ ਕੌਰ, ਪੰਚ ਚਰਨਜੀਤ ਕੌਰ, ਮੈਡਮ ਮਨਜਿੰਦਰ ਕੌਰ, ਬਲਜਿੰਦਰ ਕੌਰ,ਮੁੱਖ ਅਧਿਆਪਕ ਮੈਡਮ ਜਸਵਿੰਦਰ ਕੌਰ, ਹੈੱਡਟੀਚਰ ਹਰਜਿੰਦਰ ਸਿੰਘ, ਜੀਵਨ ਬਿਲਾਸਪੁਰ, ਹਰਬੰਸ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਕੁਲਦੀਪ ਖਾਲਸਾ,ਰਾਜੂ ਸਿੰਘ, ਪੰਚ ਲਖਵਿੰਦਰ ਸਿੰਘ, ਮੈਡਮ ਪਰਮਜੀਤ ਕੌਰ, ਆਂਗਨਵਾੜੀ ਵੀਰਪਾਲ ਕੌਰ ਅਤੇ ਮਲਕੀਤ ਕੌਰ ਹਾਜ਼ਰ ਸਨ। ਨਵਜੋਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਕਵੀਸ਼ਰੀ ਅਤੇ ਗੀਤ ਪੇਸ਼ ਕੀਤੇ ਮੀਡੀਆ ਨਾਲ ਇਹ ਜਾਣਕਾਰੀ ਜੁਗਰਾਜ ਸਿੰਘ ਟੱਲੇਵਾਲ ਦੇ ਕਰੀਬੀ ਦੋਸਤ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
-