ਐਨ.ਕੇ.ਸ਼ਰਮਾ ਨੇ ਅਨਾਜ ਮੰਡੀ ਡੇਰਾਬੱਸੀ ਵਿਖੇ ਪਹੁੰਚ ਕੇ ਮੁਆਇਨਾ ਕੀਤਾ ਅਤੇ ਪੀਲੇ ਅਲਰਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਦਿੱਤਾ ਭਰੋਸਾ
ਜੀ ਐਸ ਪੰਨੂ
ਪਟਿਆਲਾ, 16 ਅਪ੍ਰੈਲ, 2024: ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 84,484 ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 42,967 ਟਨ ਸਰਕਾਰੀ ਏਜੰਸੀਆਂ ਅਤੇ 10,969 ਟਨ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦੀ ਗਈ ਹੈ। ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਪੀਲੇ ਅਲਰਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਕਣਕ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ ਅਤੇ ਹਰ ਤਰ੍ਹਾਂ ਦੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। . ਐਨ.ਕੇ.ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਹਾਮੀ ਭਰੀ। ਉਨ੍ਹਾਂ ਸਰਕਾਰ ਨੂੰ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਖਰੀਦ, ਬਾਰਦਾਨੇ ਅਤੇ ਲਿਫਟਿੰਗ ਦੇ ਤੁਰੰਤ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਕਿਸਾਨ ਦੀ ਫਸਲ ਵਿੱਚ ਨਮੀ ਲਈ ਛੋਟ ਦੀ ਸੀਮਾ ਵਧਾਉਣ ਦੀ ਮੰਗ ਵੀ ਕੀਤੀ।