ਉਦੇਵੀਰ ਰੰਧਾਵਾ ਨੇ ਪਿੰਡ ਖੁਸ਼ਹਾਲ ਪੁਲ ਵਿਖੇ ਕੀਤਾ ਇਕ ਚੋਣ ਮੀਟਿੰਗ ਨੂੰ ਸੰਬੋਧਨ - ਮਹਾਜ਼ਨ
ਡੇਰਾ ਬਾਬਾ ਨਾਨਕ, 17 ਅਪ੍ਰੈਲ 2024 - ਅੱਜ ਉਦੇਵੀਰ ਸਿੰਘ ਰੰਧਾਵਾ ਨੌਜਵਾਨ ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੋਣਹਾਰ ਸਪੁੱਤਰ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖੁਸ਼ਹਾਲ ਪੁਰ ਵਿਖੇ ਸੰਦੀਪ ਸਿੰਘ ਸਰਪੰਚ ਦੇ ਨਿਵਾਸ ਅਸਥਾਨ ਤੇ ਆ ਰਹੀਆਂ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਇਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ ਤੇ ਪਿੰਡ ਵਾਸੀਆਂ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਜ਼ੋਰਦਾਰ ਅਪੀਲ ਕੀਤੀ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਵਿਚ ਬੇਰੁਜ਼ਗਾਰੀ, ਮਹਿਗਾਈ, ਕਿਸਾਨਾਂ ਨਾਲ ਧੱਕੇਸ਼ਾਹੀ ਨੂੰ ਦੂਰ ਕਰਨ ਲਈ ,ਛੋਟੇ ਵਪਾਰੀਆਂ, ਦਲਿਤਾਂ ਅਤੇ ਔਰਤਾਂ,ਅਤੇ ਮੁਲਾਜ਼ਮਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਂਗਰਸ ਪਾਰਟੀ ਦਾ ਕੇਂਦਰ ਵਿਚ ਆਉਣਾ ਅਤਿ ਜ਼ਰੂਰੀ ਹੈ ਤਾਂ ਕਿ ਬੇਰੁਜ਼ਗਾਰੀ, ਮਹਿਗਾਈ, ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ,ਛੋਟੇ ਵਪਾਰੀਆਂ, ਦਲਿਤਾਂ, ਔਰਤਾਂ,ਮੁਲਾਜ਼ਮਾਂ ਤੇ ਅਗਨੀਵੀਰ ਬਣੇ ਨੌਜਵਾਨਾਂ ਦੇ ਮਸਲੇ ਹੱਲ ਕੀਤੇ ਜਾ ਸਕਣ।
ਇਸ ਮੌਕੇ ਤੇ ਪਿੰਡ ਵਾਸੀਆਂ ਨੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੂੰ ਦੋਵੇਂ ਹੱਥ ਕਰਕੇ ਪਿੰਡ ਦੇ ਮਰਦਾਂ ਅਤੇ ਔਰਤਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਪਿੰਡ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕਿ ਮਾਝੇ ਦੇ ਜਰਨੈਲ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਕੰਮ ਆਉਣ ਵਾਲੇ ਨਿਧੜਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਥ ਮਜ਼ਬੂਤ ਕਰਨਗੇ ਇਸ ਮੌਕੇ ਤੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਦੇ ਵਰਕਰ ਹਾਜਰ ਸਨ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।