ਕਾਂਗਰਸ ਨੇ ਹਮੇਸ਼ਾ ਪਾੜੋ ਤੇ ਰਾਜ ਕਰੋ ਦੀ ਨੀਤੀ ਨੂੰ ਤਰਜ਼ੀਹ ਦਿੱਤੀ: ਸ਼ਰਮਾ
- ਸਾਬਕਾ ਕੌਂਸਲਰ ਗੁਰਮੀਤ ਸਿੰਘ ਬਿੱਟੂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਿਲ
ਮਲਕੀਤ ਸਿੰਘ ਮਲਕਪੁਰ
ਲਾਲੜੂ 19 ਅਪ੍ਰੈਲ 2024: ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ ਅਤੇ ਘੁਟਾਲਿਆਂ ਨੂੰ ਆਪਣੇ ਮੁੱਖ ਏਜੰਡੇ ਉਤੇ ਰੱਖਿਆ ਹੈ।ਸ੍ਰੀ ਸ਼ਰਮਾ ਅੱਜ ਇੱਥੇ ਲਾਲੜੂ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਗੁਰਮੀਤ ਸਿੰਘ ਬਿੱਟੂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਮਗਰੋਂ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀ ਸ਼ਰਮਾ ਨੇ ਦੱਸਿਆ ਕਿ ਗੁਰਮੀਤ ਸਿੰਘ ਬਿੱਟੂ ਅੱਜ ਆਪਣੇ ਦਰਜਨਾਂ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਉਨ੍ਹਾਂ ਗੁਰਮੀਤ ਬਿੱਟੂ ਦੇ ਨਾਲ ਆਏ ਕਰਨੈਲ ਸਿੰਘ, ਬਲਵੀਰ ਸਿੰਘ ਅਤੇ ਸੁਰਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਕਾਂਗਰਸ ਨੂੰ ਘੁਟਾਲਿਆਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੋਵੇ ਜਾਂ ਡੇਰਾਬੱਸੀ ਹਲਕਾ, ਪਿਛਲੇ ਪੰਜ ਸਾਲਾਂ ਦੌਰਾਨ ਵਿਕਾਸ ਦੇ ਨਾਂਅ ’ਤੇ ਹੀ ਘੁਟਾਲੇ ਹੀ ਹੋਏ ਹਨ। ਉਨ੍ਹਾਂ ਅਕਾਲੀ ਦਲ ਚ ਸ਼ਾਮਲ ਹੋਏ ਬਿੱਟੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸੱਦਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਾ ਹੀ ਨਹੀਂ, ਸਗੋਂ ਸਮੁੱਚੇ ਪਟਿਆਲਾ ਲੋਕ ਸਭਾ ਹਲਕੇ ਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨ।