ਪੰਜਾਬ ਦੇ ਸੂਝਵਾਨ ਵੋਟਰ, ਵੋਟ ਪਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਘੋਖਣ :ਮਹਾਜਨ
ਕ੍ਰਿਸ਼ਨ ਚੰਦਰ
ਪਠਾਨਕੋਟ : ਪੰਜਾਬ ਦੇ ਸੂਝਵਾਨ ਵੋਟਰ ਇਕ ਜੂਨ 2024 ਨੂੰ ਵੋਟ ਪਾਉਣ ਤੋਂ ਪਹਿਲਾਂ ਪੰਜਾਬ ਵਿਚ ਰਾਜ ਕਰ ਰਹੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਲ ਨਾਲ ਰਾਜ ਸਭਾ ਦੇ ਪੰਜਾਬ ਵਿਚੋਂ ਗਏ 7 ਰਾਜ ਸਭਾ ਮੈਂਬਰਾਂ ਦੀ ਕਾਰਗੁਜ਼ਾਰੀ ਨੂੰ ਵੀ ਜ਼ਰੂਰ ਘੋਖਣ ਕਿ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੀਆਂ ਫਸਲਾਂ ਤੇ ਘੱਟ ਘੱਟ ਸਮਰਥਨ ਮੁੱਲ ਜਿਸ ਨੂੰ ਲੇ ਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ 750 ਕਿਸਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ , ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀ ਕੀਤਾ ,ਦਲਿਤ ਭਾਈਚਾਰੇ ਲਈ, ਪਿਛੜੀਆਂ ਸ਼੍ਰੇਣੀਆ,ਛੋਟੇ ਵਪਾਰੀਆਂ, ਮਹਿਗਾਈ ਬੇਰੁਜ਼ਗਾਰੀ ਅਤੇ ਮੁਲਾਜ਼ਮ ਮਸਲਿਆਂ ਬਾਰੇ ਕੀ ਰੁੱਖ ਅਖਤਿਆਰ ਕੀਤਾ ਹੈ ਉਹਨਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਪੰਜਾਬ ਪ੍ਰਤੀ ਕਾਰਗੁਜ਼ਾਰੀ ਤੇ ਸੂਝਵਾਨ ਪੰਜਾਬੀਆਂ ਨੂੰ ਵੀ ਤਿਰਛੀ ਨਜ਼ਰ ਰੱਖਣੀ ਪਵੇਗੀ ਕਿ ਉਹਨਾਂ ਨੇ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਮੁਲਾਜ਼ਮਾਂ ਦਾ ਮਹਿਗਾਈ ਭੱਤਾ ਅਤੇ ਪੇਅ ਕਮਿਸ਼ਨ ਦਾ ਬਕਾਇਆ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ, ਔਰਤ ਵਰਗ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਬਾਰੇ, ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਪ੍ਰਤੀ ਹੁਣ ਤੱਕ ਕੀ ਕੀਤਾ ਹੈ ਪੰਜਾਬ ਦੇ ਦਲਿਤ ਭਾਈਚਾਰੇ, ਪਿਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੇ ਨਾਲ ਨਾਲ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੁਣ ਤੱਕ 24 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਜ਼ਾਵਾਂ ਕਿਉਂ ਨਹੀਂ ਦਿਤੀਆਂ ਗਈਆਂ ਜਿਸ ਨਾਲ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਹੁਣ ਤੱਕ ਵਲੂੰਧਰੇ ਪਏ ਹਨ ਮਰੀਆਂ ਹੋਈਆਂ ਮੁਰਗੀਆਂ ਦਾ ਮੁਆਵਜ਼ਾ ਦੇਣ ਦੀਆਂ ਵੱਡੀਆਂ ਵੱਡੀਆਂ ਡੀਂਗਾਂ ਮਾਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਇਕ ਧੇਲਾ ਤੱਕ ਦਾ ਮੁਆਵਜ਼ਾ ਹੁਣ ਕਿਉਂ ਨਹੀਂ ਦਿਤਾ ਗਿਆ ਮਹਾਜ਼ਨ ਨੇ ਕਿਹਾ ਕਿ 13 - 0 ਦੇ ਸੁਪਨੇ ਲੈਣ ਵਾਲੇ ਪੰੰਜਾਬ ਦੇ ਮੁੱਖ ਪੰਜਾਬ ਦੇ ਸੁਪਨਿਆਂ ਨੂੰ 0-- 13 ਵਿਚ ਬੱਦਲਣ ਲਈ ਇਕ ਜੂਨ ਜਿਸ ਦਿਨ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ ਉਸ ਦਿਨ ਪੰਜਾਬ ਦੇ ਸੂਝਵਾਨ ਵੋਟਰ ਵੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿਚੋਂ ਗਈਆਂ ਤਿਤਲੀਆਂ ਦੀਆਂ ਜਮਾਨਤਾਂ ਜਬਤ ਕਰਾਉਣ ਲਈ ਵੀ ਪੰਜਾਬ ਦੇ ਸੂਝਵਾਨ ਵੋਟਰ ਇਕ ਜੂਨ ਦਾ ਦਿਨ ਵੀ ਬੜੀ ਉਤਸੁਕਤਾ ਨਾਲ ਉਡੀਕ ਰਹੇ