ਰੋਟਰੀ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸ, ਵਰਦੀਆਂ ਅਤੇ ਕਿਤਾਬਾਂ ਦਿੱਤੀਆਂ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 20 ਅਪ੍ਰੈਲ 2024 - ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸ, ਵਰਦੀਆਂ ਅਤੇ ਕਿਤਾਬਾਂ ਦਿੱਤੀਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਅਰਵਿੰਦ ਛਾਬੜਾ ਨੇ ਦੱਸਿਆ ਕਿ ਕਲੱਬ ਨੂੰ ਕੁਝ ਲੋੜਵੰਦ ਬੱਚਿਆਂ ਦੀਆਂ ਜ਼ਰੂਰਤਾਂ ਕਲੱਬ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਬੱਚਿਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਸੇਵਾ ਸਿੰਘ ਚਾਵਲਾ ਨੇ ਸਕੂਲ ਪਹੁੰਚੇ ਰੋਟਰੀ ਕਲੱਬ ਦੇ ਮੈਂਬਰਾਂ ਨੂੰ ਜੀ ਆਇਆਂ ਆਖਿਆ ਤੇ ਸ਼ੁੱਭ ਕਾਰਜ ਲਈ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਸਕੱਤਰ ਮਨਪ੍ਰੀਤ ਸਿੰਘ ਬਰਾੜ, ਕੈਸ਼ੀਅਰ ਪਵਨ ਕੁਮਾਰ, ਸੀਨੀਅਰ ਮੈਂਬਰ ਪਿ੍ਰਤਪਾਲ ਸਿੰਘ ਕੋਹਲੀ, ਪ੍ਰੋ.ਐਨ.ਕੇ.ਗੁਪਤਾ, ਕੇ.ਪੀ.ਸਿੰਘ ਸਰਾਂ, ਸੁਖਵੰਤ ਸਿੰਘ, ਸਕੂਲ ਦੇ ਕੋਆਰਡੀਨੇਟਰ ਬਲਜੀਤ ਸਿੰਘ ਬਿੰਦਰਾ ਅਤੇ ਅਧਿਆਪਕ ਹਾਜ਼ਰ ਸਨ।