ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਾਗਰੂਕਤਾ ਸਮਾਗਮ
ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਨੰਬਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 22 ਅਪ੍ਰੈਲ ਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਅਪਰਾਧ ਅਤੇ ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਨੰਬਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ।
ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਨੰਬਰ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ ਗਈ। ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।