ਅਕਾਲ ਅਕੈਡਮੀ ਚੀਮਾਂ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਚੀਮਾਂ , 22 ਅਪ੍ਰੈਲ 2024 : ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐੱਸ.ਈ.ਬੀ.) ਦਾ ਦਸਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਸਾਰੇ ਹੀ ਵਿਦਿਆਰਥੀ ਬਹੁਤ ਚੰਗੇ ਅੰਕ ਪ੍ਰਾਪਤ ਕਰ ਕੇ ਪਾਸ ਹੋਏ ਜਿਸ ਵਿੱਚੋ ਅਰਸ਼ਦੀਪ ਕੌਰ ਨੇ 562 ਨੰਬਰ ਲੈ ਕੇ ਪਹਿਲਾ, ਰਜਿੰਦਰ ਕੌਰ ਨੇ 559 ਨੰਬਰ ਲੈ ਕੇ ਦੂਸਰਾ ਅਤੇ ਕਮਲਪ੍ਰੀਤ ਸਿੰਘ ਨੇ 553 ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਮਾਤ ਵਿੱਚੋਂ ਸੱਤ ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਅਕਾਲ ਅਕੈਡਮੀ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਹਨਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਚੰਗੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ।