ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਇਆ ਜਾਗਰੂਕਤਾ ਕੈਂਪ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ , 22 ਅਪ੍ਰੈਲ,2024 :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਬਚਨ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਤਮਾ ਸਕੀਮ ਅਧੀਨ ਪਿੰਡ ਗੱਜਪੁਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੂਲ ਅਨਾਜ ਦੀ ਖੇਤੀ ਅਪਨਾਉਣ ਲਈ ਕੈਪ ਦਾ ਅਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਡਾ.ਪਰਮਿੰਦਰ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ) ਰੂਪਨਗਰ ਵੱਲੋਂ ਵਿਰਾਸਤ ਦੀ ਮੂਲ ਅਨਾਜ ਖੇਤੀ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਿਭਾਗ ਦੀਆਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਖਲਾਈ ਟ੍ਰੇਨਿੰਗਾ ਬਾਰੇ ਜਾਣਕਾਰੀ ਦਿੱਤੀ। ਡਾ.ਸੁਖਸਾਗਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਰੂਪਨਗਰ ਵੱਲੋਂ ਫਸਲਾਂ ਦੀਆਂ ਨਵੀਆਂ ਕਿਸਮਾਂ, ਖਾਦਾਂ ਦੀ ਸਹੀ ਵਰਤੋਂ ਸਬੰਧੀ ਅਤੇ ਖੇਤੀ ਦੇ ਨਾਲ ਨਾਲ ਸਹਾਇਕ ਕਿੱਤਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਕੈਂਪ ਦੌਰਾਨ ਡਾ.ਰਮਿੰਦਰ ਸਿੰਘ ਘੁੰਮਣ ਜਿਲ੍ਹਾ ਪ੍ਰਸਾਰ ਵਿਗਿਆਨੀ ਵੱਲੋਂ ਕਿਸਾਨਾਂ ਨੂੰ ਫਸਲਾਂ ਨੂੰ ਕੀੜੇ-ਮਕੌੜੇ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਸਰਵਪੱਖੀ ਰੋਕਥਾਮ, ਬੀਜਾਂ ਦੀ ਸਾਭ-ਸੰਭਾਲ ਅਤੇ ਘੱਟ ਤੋਂ ਘੱਟ ਜਹਿਰਾਂ ਨੂੰ ਵਰਤਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਾਜ ਕੁਮਾਰ ਏ.ਐਸ.ਆਈ. ਹਰਪ੍ਰੀਤ ਸਿੰਘ ਏ.ਐਸ.ਆਈ ਅਤੇ ਅਰਜਨ ਸਿੰਘ ਏ.ਟੀ.ਐਮ ਹਾਜਰ ਸਨ।