ਬਾਬਾ ਫਰੀਦ ਲਾਅ ਕਾਲਜ ਵਿੱਚ ਅਖੰਡ ਪਾਠ ਸਾਹਿਬ ਦਾ ਪਾਇਆ ਭੋਗ
ਦੀਪਕ ਗਰਗ
ਕੋਟਕਪੂਰਾ, 22 ਅਪ੍ਰੈਲ 2024 :- ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ’ਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਚਲਾਈ ਰੀਤ ਨੂੰ ਅਗਾਂਹ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੇ ਸਮੂਹ ਵਿਦਿਆਰਥੀਆਂ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਗਿਆ। ਇਹ ਅਖੰਡ ਪਾਠ ਸਾਹਿਬ ਜੀ ਨੂੰ ਕਰਵਾਉਣ ਲਈ ਕਾਲਜ ਦੇ ਵਿਦਿਆਰਥੀਆਂ ਦੀ ਇੱਕ ਕਮੇਟੀ ਬਣਾਈ ਗਈ, ਜਿਸ ਵਿੱਚ ਅੰਕੁਸ਼ ਕੰਬੋਜ, ਧਰਵਿੰਦਰ ਸਿੰਘ, ਰਿਪਨਜੋਤ ਸਿੰਘ, ਰਿਪਜੀਤ ਸਿੰਘ, ਗੁਰਿੰਦਰਜੀਤ ਸਿੰਘ, ਅਨਮੋਲ ਜੋਸ਼ਨ ਅਤੇ ਗੁਰਸੇਵਕ ਸਿੰਘ ਸਨ। ਇਹ ਸ਼੍ਰੀ ਅਖੰਡ ਪਾਠ ਸਾਹਿਬ ਕਾਲਜ ਦੀ ਮੈਨੇਜਿੰਗ ਕਮੇਟੀ ਅਤੇ ਸਟਾਫ ਜੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਉਜਵਲੇ ਭਵਿੱਖ ਲਈ ਕਰਵਾਇਆ ਗਿਆ। ਇਸ ਮੌਕੇ ਦਸਤਾਰਬੰਦੀ ਅਤੇ ਲੇਖ (ਸਿੱਖ ਇਤਿਹਾਸ ਅਤੇ ਸੱਭਿਆਚਾਰ) ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਦਸਤਾਰਬੰਦੀ ਮੁਕਾਬਲੇ (ਲੜਕਿਆਂ) ਵਿੱਚੋਂ ਅਮਨਜੋਤ ਸਿੰਘ ਨੇ ਪਹਿਲਾ ਰਸ਼ਪਾਲ ਸਿੰਘ ਅਤੇ ਸਰਵੀਰ ਸਿੰਘ ਨੇ ਦੂਜਾ ਅਤੇ ਗੁਰਕੀਰਤ ਸਿੰਘ ਆਹਲੂਵਾਲੀਆ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀ ਗੁਰਿੰਦਰਜੀਤ ਸਿੰਘ ਨੇ ਸਭ ਤੋਂ ਘੱਟ ਸਮੇਂ ਵਿੱਚ ਦਸਤਾਰ ਸਜਾਉਣ ਦਾ ਵਿਸ਼ੇਸ਼ ਸਨਮਾਨ ਹਾਸਿਲ ਕੀਤਾ। ਲੜਕੀਆਂ ਦੇ ਦਸਤਾਰਬੰਦੀ ਮੁਕਾਬਲੇ ਵਿੱਚ ਜਸਪਾਲ ਕੌਰ ਨੇ ਪਹਿਲਾ, ਨਵਨੀਤ ਕੌਰ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਲੇਖ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ, ਪਾਰਸ ਨੇ ਦੂਜਾ ਅਤੇ ਨਾਜ਼ਮੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਸਮੇਂ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ, ਅਹੁਦੇਦਾਰ ਸਾਹਿਬਾਨ ਡਾ. ਗੁਰਇੰਦਰ ਮੋਹਣ ਸਿੰਘ, ਸੁਰਿੰਦਰ ਸਿੰਘ ਰੋਮਾਣਾ ਅਤੇ ਸ. ਦੀਪਇੰਦਰ ਸਿੰਘ ਸੇਖੋਂ ਨੇ ਦਸਤਾਰਬੰਦੀ ਅਤੇ ਲੇਖ ਲਿਖਣ ਮੁਕਾਬਲੇ ਵਿੱਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਸਿਮਰਜੀਤ ਸਿੰਘ ਸੇਖੋਂ ਅਤੇ ਸੁਰਿੰਦਰ ਸਿੰਘ ਰੋਮਾਣਾ ਨੇ ਵਿਦਿਆਰਥੀਆਂ ਨੂੰ ਆਪਣੇ ਮੁਕਾਮ ਨੂੰ ਹਾਸਿਲ ਕਰਨ ਵਾਸਤੇ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਵਿਸ਼ਵਾਸ ਦਵਾਇਆ ਕਿ ਜੇਕਰ ਵਿਦਿਆਰਥੀਆਂ ਅਤੇ ਸਟਾਫ ਨੂੰ ਕਿਸੇ ਵੀ ਚੀਜ਼ ਦੀ ਜਰੂਰਤ ਹੋਵੇਗੀ ਤਾਂ ਉਹ ਹਰ ਮਦਦ ਕਰਨ ਲਈ ਤਿਆਰ ਹਨ। ਇਸ ਪ੍ਰੋਗਰਾਮ ਦੇ ਅੰਤ ’ਚ ਕਾਲਜ ਦੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਵੱਲੋਂ ਕਾਲਜ ਦੇ ਵਿਦਿਆਰਥੀਆਂ ਦੁਆਰਾ ਹਾਸਿਲ ਕੀਤੀਆਂ ਵਿਲੱਖਣ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਕਾਲਜ ’ਚ ਪਹੁੰਚੀ ਹੋਈ ਮੈਨੇਜਮੈਂਟ ਕਮੇਟੀ ਦਾ ਧੰਨਵਾਦ ਕੀਤਾ। ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ਡਾ. ਮੋਹਣ ਸਿੰਘ ਸੱਗੂ (ਅਸੋਸੀਏਟ ਪ੍ਰੋਫੈਸਰ), ਡਾ. ਪਰਮਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਅਤੇ ਮਨਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਸਪੋਰਟਿੰਗ ਸਟਾਫ ਵੀ ਮੌਜੂਦ ਰਹੇ।