ਸਵੀਪ ਗਤੀਵਿਧੀਆ ਤਹਿਤ ਵੱਖ-ਵੱਖ ਸਥਾਨਾਂ ਉੱਤੇ ਜਾ ਕੇ ਚੋਣ ਸਬੰਧੀ ਜਾਗਰੂਕਤਾ ਪੈਦਾ ਕੀਤੀ
ਰੂਪਨਗਰ, 23 ਅਪ੍ਰੈਲ 2024: ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਤੇ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਚੋਣ ਅਫਸਰ ਸ਼੍ਰੀ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਵੱਖ-ਵੱਖ ਸਥਾਨਾਂ ਉੱਤੇ ਜਾ ਕੇ ਚੋਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਿਸਟੈਂਟ ਨੋਡਲ ਅਫਸਰ ਵਰਿੰਦਰ ਸਿੰਘ ਨੇ ਦੱਸਿਆ ਕਿ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ ਦੀ ਅਗਵਾਈ ਹੇਠ "ਜੀਨੀਅਸ ਸ਼ਾਰਟਹੈਂਡ ਅਤੇ ਟਾਈਪਿੰਗ ਸੈਂਟਰ ਅਤੇ "ਲਾਈਫ ਟਾਈਮ ਇੰਸਟਿਊਟ ਆਫ਼ ਕੰਪਿਊਟਰ ਐਜੂਕੇਸ਼ਨ" ਵਿਖੇ ਜਾ ਕੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬੋਰਡ ਦੇ ਇਮਤਿਹਾਨ ਖਤਮ ਹੋਣ ਕਰਕੇ ਇਨ੍ਹਾਂ ਸੈਂਟਰਾਂ ਵਿੱਚ ਵਿਦਿਆਰਥੀ ਵਧੇਰੇ ਗਿਣਤੀ ਵਿੱਚ ਮੌਜੂਦ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪਰਿਵਾਰ ਸਮੇਤ ਲੋਕ ਸਭਾ ਚੋਣਾਂ ਵਿੱਚ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਯੋਗ ਉਮੀਦਵਾਰ ਦੀ ਚੋਣ ਕਰਨ ਦੀ ਅਪੀਲ ਕੀਤੀ।