ਸਿਹਤ ਬਲਾਕ ਤਪਾ ਅਧੀਨ ਵਿਸ਼ਵ ਟੀਕਾਕਰਨ ਹਫ਼ਤੇ ਦੀ ਹੋਈ ਸ਼ੁਰੂਆਤ
- ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਸੌ ਫੀਸਦੀ ਟੀਕਾਕਰਨ ਬਣਾਇਆ ਜਾਵੇਗਾ ਯਕੀਨੀਃ ਡਾ. ਨਵਜੋਤਪਾਲ ਸਿੰਘ ਭੁੱਲਰ
ਦਲਜੀਤ ਕੌਰ
ਤਪਾ, 24 ਅਪ੍ਰੈਲ, 2024: ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ।
ਸਬ ਡਵੀਜਨਲ ਹਸਪਤਾਲ ਤਪਾ ਵਿਖੇ ਟੀਕਾਕਰਨ ਦੀ ਸ਼ੁਰੂਆਤ ਕਰਵਾਉਣ ਉਪਰੰਤ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀਂ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50 ਵੀਂ ਵਰੇਗੰਢ ‘ਤੇ ਸਪੈਸ਼ਲ ਕੈਪਾਂ ਰਾਹੀ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹਫਤਾ ਮਨਾਉਣ ਦਾ ਮੁੱਖ ਮੰਤਵ ਟੀਕਾਕਰਨ ਨਾਲ ਰੋਕੀਆ ਜਾ ਸਕਣ ਵਾਲੀਆ ਬੀਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਟੀਕਾਕਰਨ ਦੀ ਪ੍ਰਗਤੀ ਨੂੰ ਵਧਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਤਹਿਤ ਟੀ.ਬੀ., ਪੀਲੀਆ, ਨਿਮੋਨੀਆ, ਗੱਲ ਘੋਟੂ, ਟੈਟਨੇਸ, ਮੀਜਲ, ਰੁਬੇਲਾ, ਕਾਲੀ ਖਾਸ਼ੀ ਆਦਿ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਬੱਚਿਆ ਦਾ ਟੀਕਾਕਰਨ ਕੀਤਾ ਜਾਂਦਾ ਹੈ ਜੋ ਕਿ ਬਿਲਕੁਲ ਮੁਫਤ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਫ਼ਤੇ ਦੌਰਾਨ ਟੀਕਾਕਰਨ ਤੋਂ ਵਾਂਝੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੌਂ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਨੇ ਕਿਹਾ ਕੇ ਟੀਕਾਕਰਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਹਫਤੇ ਦੌਰਾਨ ਸਕੂਲਾਂ ਪਿੰਡਾਂ ਆਦਿ ਵਿੱਚ ਟੀਕਾਕਰਨ ਪ੍ਰਤੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵ ਸ਼ਹਿਰੀ ਖੇਤਰ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਵਾ ਐਲ.ਐਚ.ਵੀ. ਜਸਪਾਲ ਕੌਰ, ਏ.ਐਨ.ਐਮ. ਸੁਨੀਤਾ, ਕੁਲਦੀਪ ਕੌਰ, ਰਾਜ ਰਾਣੀ ਆਦਿ ਹਾਜ਼ਰ ਸਨ।