ਵਣ ਵਿਸਥਾਰ ਫ਼ਰੀਦਕੋਟ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ
ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਰਾਹੀਂ ਧਰਤੀ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਦਾ ਸੁਨ੍ਹੇਹਾ ਦਿੱਤਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 26 ਅਪ੍ਰੈਲ 2024-ਵਣ ਵਿਸਥਾਰ ਫ਼ਰੀਦਕੋਟ ਵੱਲੋਂ ਵਿਭਾਗ ਦੇ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਵਿਸ਼ਵ ਧਰਤੀ ਦਿਵਸ’ ਸਰਕਾਰੀ ਹਾਈ ਸਕੂਲ ਵਾੜਾ ਦਰਾਕਾ ਵਿਖੇ ਮਨਾਇਆ ਗਿਆ। ਇਸ ਮੌਕੇ ਵਣ ਵਿਸਥਾਰ ਫ਼ਰੀਦਕੋਟ ਦੇ ਇੰਚਾਰਜ ਰਵਿੰਦਰ ਕੁਮਾਰ ਵਰਮਾ ਸ਼ਾਮਲ ਹੋਏ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਵਣ ਵਿਭਾਗ ਦੇ ਬੁਲਾਰਿਆਂ ਦਾ ਸੁਆਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਬੱਚਿਆਂ ਨੂੰ ਧਰਤੀ ਦੇ ਪ੍ਰਦੂਸ਼ਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਜਾਣਕਾਰੀ ਦਿੱਤੀ ਗਈ। ਇਸ ਮੌਕੇ ਧਰਤੀ ਤੇ ਜੀਵਨ ਹੋਰ ਕੁਦਰਤੀ ਸਾਧਨਾਂ ਨੂੰ ਬਚਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਸਾਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ, ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਸਕੂਲੀ ਵਿਦਿਆਰਥੀਆਂ ਦੇ ਧਰਤੀ ਦਿਵਸ ਸਬੰਧੀ ਪੋਸਟਰ, ਸਲੋਗਨ, ਭਾਸ਼ਣ, ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਜਾਗਰੂਕਤਾ ਭਰਪੂਰ ਲਿਟਰੇਚਰ ਵੰਡਿਆ ਗਿਆ। ਫ਼ਿਰ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਵਣ ਵਿਭਾਗ ਦੇ ਬੁਲਾਰੇ ਰਵਿੰਦਰ ਕੁਮਾਰ ਵਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਪ੍ਰੋਗਰਾਮ ਦਾ ਥੀਮ ਪਲੈਨਿਟ ਵਰਸਿਜ਼ ਪਲਾਸਟਿਕ ਹੈ। ਇਸ ਮੌਕੇ ਉਨ੍ਹਾਂ ਕਿਹਾ ਪਲੈਨਿਟ ਨੂੰ ਬਚਾਉਣ ਲਈ ਪਲਾਸਟਿਕ ਤੋਂ ਮੁਕਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਮੁਖੀ ਸ਼ਿਵਾਨੀ ਗੋਇਲ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਧਰਤੀ ਤੇ ਜੇਕਰ ਅਸੀਂ ਤੰਦਰੁਸਤੀ ਨਾਲ ਰਹਿਣਾ ਹੈ ਤਾਂ ਸਾਨੂੰ ਵਾਤਾਵਰਨ ਪ੍ਰਤੀ ਸਾਰੇ ਬਣਦੇ ਫ਼ਰਜ਼ਾਂ ਦੀ ਅਦਾਇਗੀ ਪੂਰਨ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵਣ ਵਿਭਾਗ ਵੱਲੋਂ ਸਕੂਲ ਲਈ ਲਿਟਰੇਚਰ ਸਕੂਲ ਮੁਖੀ ਨੂੰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਆਪਣੇ ਗਿਆਨ ’ਚ ਵਾਧਾ ਕੀਤਾ।