ਰੋਪੜ ਮੋਟਰ ਪਾਰਟਸ ਮਕੈਨਿਕ ਯੂਨੀਅਨ ਵੱਲੋਂ ਸਲਾਨਾ ਸਮਾਗਮ ਕਰਵਾਇਆ ਗਿਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 26 ਅਪ੍ਰੈਲ 2024 - ਰੋਪੜ ਮੋਟਰ ਪਾਰਟਸ ਮਕੈਨਿਕ ਯੂਨੀਅਨ ਦਾ ਸਲਾਨਾ ਸਮਾਗਮ ਅੱਜ ਟਰਾਂਸਪੋਰਟ ਨਗਰ ਰੋਪੜ ਵਿਖੇ ਕਰਵਾਇਆ ਗਿਆ। ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਕੀਰਤਨ ਤੇ ਸ਼ਬਦ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਮੈਂਬਰਾਂ ਤੋਂ ਇਲਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਾਜ਼ਰੀ ਲਗਵਾਈ। ਇਸ ਮੌਕੇ ਯੂਨੀਅਨ ਦੇ ਖਜ਼ਾਨਚੀ ਗੁਰਿੰਦਰ ਪਾਲ ਸਿੰਘ ਬਿੱਲਾ ਵੱਲੋਂ ਪਿਛਲੇ ਵਿੱਤੀ ਸਾਲ ਦਿ ਲੇਖਾ ਜੋਖਾ ਮੈਂਬਰਾਂ ਨੂੰ ਸੁਣਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਸਕੱਤਰ ਵੱਲੋਂ ਮੈਂਬਰਾਂ ਨੂੰ ਅਪਣੀ ਇਸੋਰੈਸ਼ ਕਰਵਾਉਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅੱਗੇ ਟਰਾਂਸਪੋਰਟ ਨਗਰ ਦੇ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਦੱਸਿਆ ਗਿਆ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਵੱਲੋਂ ਸਾਰੇ ਮੈਂਬਰਾਂ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ, ਹੇਮ ਰਾਜ ਧੀਮਾਨ, ਗੋਪਾਲ ਸਿੰਘ, ਜਗਤਾਰ ਸਿੰਘ, ਭੁਪਿੰਦਰ ਕੁਮਾਰ ਪੱਪੀ ,ਹਰਨੇਕ ਸਿੰਘ, ਗੁਰਜੀਤ ਸਿੰਘ ,ਸੁਰਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਰੁਪਿੰਦਰ ਸਿੰਘ ਸਵੀਟੀ ,ਜਰਨੈਲ ਸਿੰਘ, ਵਰਿੰਦਰ ਸਿੰਘ ,ਭਾਗ ਸਿੰਘ ਅਤੇ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਮੈਂਬਰ ਹਾਜਰ ਸਨ।