ਕਾਂਗਰਸੀ ਪਿਛੋਕੜ ਵਾਲੇ ਪਰਿਵਾਰ ਨੂੰ ਹੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਦੀ ਟਿਕਟ ਦਿਤੀ ਜਾਵੇ - ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 27 ਅਪ੍ਰੈਲ 2024 - ਪਿਛਲੇ ਕਰੀਬ 60 ਸਾਲ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਸਵਰਗਵਾਸੀ ਸ੍ਰੀ ਮੰਗਤ ਰਾਮ ਮਹਾਜ਼ਨ ਦੇ ਪਰਿਵਾਰ ਦੇ ਮੈਂਬਰ ਅਤੇ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜਨ ਖੜਗੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਪਿਛੋਕੜ ਵਾਲੇ ਕਿਸੇ ਪਰਿਵਾਰ ਨੂੰ ਹੀ ਕਾਂਗਰਸ ਪਾਰਟੀ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਟਿਕਟ ਦਿਤੀ ਜਾਵੇ ਤਾਂ ਕਿ ਕਾਂਗਰਸੀ ਵਰਕਰਾਂ ਦਾ ਮਨੋਬਲ ਕਾਇਮ ਰਹਿ ਸੱਕੇ ਤੇ ਕਾਂਗਰਸੀ ਵਰਕਰ ਪੂਰੀ ਜਿੰਦ ਜਾਨ ਲਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਨੂੰ ਜਿਤਾਉਣ ਲਈ ਅਹਿਮ ਰੋਲ ਅਦਾ ਕਰ ਸਕਣ।
ਮਹਾਜਨ ਨੇ ਕਿਹਾ ਕਿ ਕਾਂਗਰਸੀ ਪਿਛੋਕੜ ਵਾਲੇ ਪਰਿਵਾਰਾਂ ਦੀ ਜੇਕਰ ਹਾਈਕਮਾਂਡ ਨੇ ਅਣਦੇਖੀ ਕੀਤੀ ਗਈ ਤਾਂ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਨਾਲ ਕੱਟੜ ਕਾਂਗਰਸੀ ਪਰਿਵਾਰਾਂ ਵਿਚ ਨਿਰਾਸ਼ਤਾ ਫੈਲੇਗੀ ਤੇ ਉਹ ਮਜ਼ਬੂਰ ਹੋ ਕੇ ਘਰ ਬੈਠਣ ਨੂੰ ਪਹਿਲ ਦੇਣਗੇ।