← ਪਿਛੇ ਪਰਤੋ
200 ਕਿਲੋ ਲਾਹਨ ਸਮੇਤ ਇੱਕ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ 27 ਅਪ੍ਰੈਲ 2024 - ਪੁਲਿਸ ਜਿਲਾ ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਿਸ ਵੱਲੋਂ 200 ਕਿਲੋ ਲਾਹਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਚ ਓ ਮਨਦੀਪ ਸਿੰਘ ਨੇ ਦੱਸਿਆ ਕਿ ਚੋਣਾਂ ਦੇ ਮੱਦੇ ਨਜ਼ਰ ਐਸਐਸਪੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਦੇ ਅਨੁਸਾਰ ਏਐਸਆਈ ਯੂਸਫ ਮਸੀਹ ਨੇ ਪੁਲਿਸ ਪਾਰਟੀ ਅਤੇ ਐਕਸਾਇਜ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਮੁੱਖਬਰ ਖਾਸ ਦੀ ਇਤਲਾਹ ਤੇ ਬਲਜੀਤ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਸੁਜਾਨਪੁਰ ਦੇ ਘਰ ਰੇਡ ਕਰਕੇ ਉਸ ਨੂੰ 200 ਕਿਲੋ ਲਾਹਣ ਸਮੇਤ ਕਾਬੂ ਕੀਤਾ ਹੈ ਅਤੇ ਉਸ ਦ ਖਿਲਾਫ ਐਕਸਾਈਜ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Total Responses : 1004