ਟਕਸਾਲੀ ਕਾਂਗਰਸੀ ਪਰਿਵਾਰ ਦਾ ਫਰਜ਼ੰਦ ਸੁਖਜਿੰਦਰ ਰੰਧਾਵਾ ਪਾਏਗਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਭਾਜੜਾਂ -- ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 28 ਅਪ੍ਰੈਲ 2024 - ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਸਵਰਗਵਾਸੀ ਸਰਦਾਰ ਸੰਤੋਖ ਸਿੰਘ ਰੰਧਾਵਾ ਸਾਹਿਬ ਜੀ ਦੇ ਪਰਿਵਾਰ ਦੇ ਫਰਜ਼ੰਦ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਹਾਈਕਮਾਂਡ ਦੇ ਸੂਤਰਾਂ ਅਨੁਸਾਰ ਗੁਰਦਾਸਪੁਰ ਦੀ ਲੋਕ ਸਭਾ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਤਹਿ ਕੀਤੇ ਗਏ ਹਨ ਜਿਸ ਨਾਲ ਟਕਸਾਲੀ ਕਾਂਗਰਸੀ ਪਰਿਵਾਰਾਂ ਦੇ ਚਿਹਰੇ ਗੁਲਾਬ ਦੇ ਫੁੱਲਾਂ ਵਾਗ ਖਿੜ ਉਠੇ ਹਨ ਅਤੇ ਉਹ ਪਾਰਟੀ ਹਾਈਕਮਾਂਡ ਵੱਲੋਂ ਅਧਿਕਾਰਤ ਤੌਰ ਤੇ ਕਾਂਗਰਸੀ ਉਮੀਦਵਾਰਾਂ ਦੀ 29 ਅਪ੍ਰੈਲ ਨੂੰ ਜਾਰੀ ਹੋਣ ਵਾਲੀ ਲਿਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਵਾਲੇ ਮਾਝੇ ਦੇ ਨਿਧੜਕ ਜਰਨੈਲ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਚੋਣ ਮਦਾਨ ਵਿਚ ਆਉਣ ਨਾਲ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਕਾਂਗਰਸ ਪਾਰਟੀ ਦਾ ਹਰ ਵਿਧਾਇਕ ਅਤੇ ਪੰਜਾਬ ਪੱਧਰ ਦੇ ਅਹੁਦੇਦਾਰਾਂ ਸਮੇਤ ਜਿਲਾ ਗੁਰਦਾਸਪੁਰ ਤੇ ਪਠਾਨਕੋਟ ਦੇ ਕਾਂਗਰਸੀ ਅਤੇ ਹਰ ਧਰਮ ਨਾਲ ਸਬੰਧਿਤ ਲੋਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਵੇਖਣਾ ਚਾਹੁੰਦੇ ਹਨ ਅਤੇ ਉਹਨਾਂ ਦੀ ਇਤਿਹਾਸਕ ਜਿੱਤ ਲਈ ਪੱਬਾਂ ਭਾਰ ਹੋਏ ਫਿਰਦੇ ਹਨ।