ਮੋਦੀ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਨਾਕਾਮ ਰਹੀ: ਧਤੌਦਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 29 ਅਪ੍ਰੈਲ 2024: ਪਿਛਲੇ ਦਸ ਸਾਲਾਂ ਦੇ ਸਮੇਂ ਦੌਰਾਨ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ। ਕਿਉੰਕਿ ਰਸੋਈ ਗੈਸ, ਡੀਜ਼ਲ ਤੇ ਪੈਟਰੌਲ, ਸੋਨਾ ਤੇ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਰੁਕਣ ਦੀ ਬਜਾਏ ਹੋਰ ਵਧਦਾ ਗਿਆ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਾਸਾ ਦੇ ਜਰਨਲ ਸਕੱਤਰ ਪੰਜਾਬ ਸੁਰਿੰਦਰ ਸਿੰਘ ਧਤੌਂਦਾ ਨੇ ਇਕ ਪ੍ਰੈਸ ਰਿਲੀਜ਼ ਰਾਹੀਂ ਜਾਰੀ ਕੀਤਾ। ਧਤੌਂਦਾ ਕਿਹਾ ਕਿ ਕੀਮਤਾਂ ਵਿੱਚ ਨਿਰੰਤਰ ਵਾਧੇ ਨੇ ਭਾਰਤੀ ਅਰਥ ਵਿਵਸਥਾ ਨੂੰ ਮਜ਼ਬੂਤ ਨਹੀਂ ਹੋਣ ਦਿੱਤਾ। ਜਿਸ ਕਾਰਨ ਦੇਸ਼ ਦੀ ਜਨਤਾ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਜਿਸਦਾ ਸਿੱਧਾ ਅਸਰ ਵਪਾਰ, ਖੇਤੀਬਾੜੀ ਤੇ ਪਿਆ ਅਤੇ ਕਿਸਾਨ ਤੇ ਮਜ਼ਦੂਰ ਭਰਾ ਨੂੰ ਰੋਸ ਪ੍ਰਦਰਸ਼ਨ ਦਾ ਸਹਾਰਾ ਲੈਣਾ ਪਿਆ।
ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਨਾਲ ਨਾਲ ਸਮੁੱਚੇ ਦੇਸ਼ ਦਾ ਪੜ੍ਹਿਆ ਲਿਖਿਆ ਹੋਇਆ ਨੌਜਵਾਨ ਵਰਗ ਉਚੇਰੀ ਸਿੱਖਿਆ ਤੇ ਰੁਜ਼ਗਾਰ ਲਈ ਵਿਦੇਸ਼ ਦੇ ਰਸਤੇ ਪੈ ਗਿਆ ਹੈ। ਜਿਹੜਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਧਤੌਦਾ ਨੇ ਕਿਹਾ ਕਿ, ਭਾਰਤੀ ਸੰਵਿਧਾਨ ਤੇ ਹੋ ਰਹੀ ਸਿਆਸਤ ਵੀ ਚਿੰਤਾ ਦਾ ਵਿਸ਼ਾ ਹੈ। ਕਿਉੰਕਿ ਸਾਰੀਆਂ ਸਿਆਸੀ ਪਾਰਟੀਆਂ ਦੇਸ ਦੇ ਸੰਵਿਧਾਨ ਦੀ ਬਜਾਏ ਆਪਣੀ ਪਾਰਟੀ ਦੇ ਸੰਵਿਧਾਨ ਤੇ ਧਿਆਨ ਕੇਂਦਰਿਤ ਕਰਨ ਕਿਉੰਕਿ ਪਾਰਟੀ ਦੇ ਪੁਰਾਣੇ ਵਰਕਰਾ ਦੀ ਹੋਂਦ ਖਤਰੇ ਵਿੱਚ ਪੈ ਗਈ ਹੈ। ਦਿਨ ਪ੍ਰਤੀ ਟਿਕਟਾਂ ਨੂੰ ਦੇਖਦੇ ਹੋਏ। ਇਕ ਦੂਜੇ ਪਾਸੇ ਦੌੜ ਭੱਜ ਕਰ ਰਹੇ ਹਨ ।ਪਾਰਟੀ ਦੇ ਨੇਤਾ ਅਤੇ ਜਿਨਾਂ ਪਾਰਟੀ ਵਰਕਰਾਂ ਤੇ ਦੋਸਤਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਆਪਣੇ ਹਲਕਿਆਂ ਵਿੱਚ ਜਿੱਤ ਲਈ ਸ਼ਰੇਆਮ ਦਿਨ ਰਾਤ ਇਕ ਕੀਤਾ। ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।