ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ 2068 ਬੱਚਿਆਂ ਦਾ ਹੋਇਆ ਟੀਕਾਕਰਨ : ਡਾ. ਮਨੁ ਵਿਜ
ਰੂਪਨਗਰ, 30 ਅਪ੍ਰੈਲ 2024: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਤਹਿਤ ਸਿਵਲ ਸਰਜਨ ਡਾ. ਮਨੁ ਵਿਜ ਦੀ ਅਗਵਾਈ ਵਿੱਚ ਜਿਲ੍ਹਾ ਭਰ ਅੰਦਰ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨੁ ਵਿਜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਹੁਕਮਾਂ ਮੁਤਾਬਕ 24 ਤੋਂ 30 ਅਪ੍ਰੈਲ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਗਿਆ ਹੈ।
ਉਹਨਾ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਗਿਆ ਹੈ।
ਜਿਲ੍ਹਾ ਰੂਪਨਗਰ ਕੁੱਲ 2068 ਬੱਚਿਆਂ ਅਤੇ ਗਰਭਵਤੀ ਮਹਿਲਾਂਵਾ ਦਾ ਟੀਕਾਕਰਨ ਕੀਤਾ ਗਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਭਵਿੱਖ ਵਿੱਚ ਲੱਗਣ ਵਾਲੇ ਮਹੀਨੇ ਦੇ ਸਾਰੇ ਬੁੱਧਵਾਰ ਨੂੰ ਮਮਤਾ ਦਿਵਸਾਂ ਅਤੇ ਸ਼ਨੀਵਾਰ ਨੂੰ ਸਪੈਸ਼ਲ ਕੈਪਾਂ ਵਿੱਚ ਵੀ ਜਿਨ੍ਹਾਂ ਬੱਚਿਆਂ ਤੇ ਗਰਭਵਤੀ ਮਹਿਲਾਂਵਾ ਦਾ ਟੀਕਾਕਰਨ ਨਹੀਂ ਹੋ ਸੱਕਿਆ ਉਹ ਆਪਣਾ ਟੀਕਾਕਰਨ ਰੁਟੀਨ ਚ ਜਰੂਰ ਕਰਵਾਉਣ ਤਾਂ ਜੋ ਬੱਚਿਆ ਅਤੇ ਗਰਭਵਤੀ ਔਰਤਾ ਨੂੰ ਮਾਰੂ ਰੋਗਾਂ ਤੋਂ ਬਚਾਅ ਕੀਤਾ ਜਾ ਸਕੇ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ ।
ਉਹਨਾਂ ਨੇ ਕਿਹਾ ਕਿ ਇਸ ਵਿਸ਼ੇਸ਼ ਦੀ ਟੀਕਾਕਰਨ ਹਫਤੇ ਦਾ ਮੁੱਖ ਉਦੇਸ਼ ਬੱਚਿਆਂ ਅਤੇ ਗਰਭਵਰਤੀਆਂ ਦੇ ਟੀਕਾਕਰਨ ਦੀ ਕਵਰੇਜ ਨੂੰ ਮਜ਼ਬੂਤ ਕਰਨਾ ਹੈ। ਇਸ ਲਈ ਜਿਨ੍ਹਾ ਬੱਚਿਆਂ ਅਤੇ ਗਰਭਵਤੀਆਂ ਜਿਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਫਿਰ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਗਿਆ। ਨਿਰਧਾਰਤ ਟੀਕਾਕਰਣ ਸੂਚੀ ਤੋਂ ਇਲਾਵਾ ਮੀਜਲ ਅਤੇ ਰੂਬੈਲਾ ਦੇ ਟੀਕਾਕਰਨ ਦੇ ਦੂਸਰੀ ਖ਼ੁਰਾਕ ਦੀ 100 ਫ਼ੀਸਦ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ 10 ਤੋਂ 16 ਸਾਲ ਦੇ ਪਰਵਾਸੀ ਬੱਚਿਆਂ ਟੀ. ਡੀ. ਦਾ ਟੀਕਾ ਵੀ ਲਗਾਇਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਟੀਕਾਕਰਨ ਹਫਤੇ ਦੌਰਾਨ ਅਤਿ ਜ਼ੋਖਮ ਵਾਲੇ ਖੇਤਰ ਜਿਵੇਂ ਕਿ ਪਰਵਾਸੀ ਆਬਾਦੀ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆਂ ਆਦਿ 'ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀਆਂ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ।
ਇਸ ਮੌਕੇ ਡਾ. ਨਵਰੂਪ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਫੀਲਡ ਸਟਾਫ ਦਾ ਇਸ ਮੁਹਿਮ ਨੂੰ ਨੇਪਰੇ ਚਾੜਨ ਲਈ ਧੰਨਵਾਦ ਕੀਤਾ