ਰੂਪਨਗਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ
ਰੂਪਨਗਰ, 30 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨਾਲ ਮਿਲ ਕੇ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਵਲੋਂ ਕੈਦੀਆਂ ਨਾਲ ਵੀ ਗੱਲਬਾਤ ਕੀਤੀ ਗਈ।
ਇਸ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਜੇਲ੍ਹ ਹਸਪਤਾਲ ਦਾ ਦੌਰਾ ਕੀਤਾ ਅਤੇ ਜੇਲ੍ਹ ਹਸਪਤਾਲ ਵਿਚਲੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜੇਲ੍ਹ ਪ੍ਰਸ਼ਾਸਨ ਅਤੇ ਡਾਕਟਰ ਨੂੰ ਹਦਾਇਤਾਂ ਦਿੱਤੀਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਤੋਂ ਬਾਅਦ ਜਨਾਨਾ ਵਾਰਡ ਦਾ ਦੌਰਾ ਕੀਤਾ ਗਿਆ ਅਤੇ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਦੀ ਦੇਖਭਾਲ ਦੇ ਸਬੰਧ ਵਿੱਚ ਡਾਕਟਰ ਨੂੰ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਨੂੰ ਇੱਕ ਗਾਇਨੀ ਡਾਕਟਰ ਅਤੇ ਸਕਿਨ ਸਪੈਸ਼ਲਿਸਟ ਦੀ ਵਿਜਿਟ ਕਰਾਉਣ ਸਬੰਧੀ ਵੀ ਹਦਾਇਤਾਂ ਦਿੱਤੀਆਂ।
ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਇਸ ਅਚਨਚੇਤ ਦੌਰੇ ਦੌਰਾਨ ਜੇਲ੍ਹ ਵਿਚਲੇ ਲੰਗਰ ਹਾਲ ਦਾ ਦੌਰਾ ਕੀਤਾ ਜਿੱਥੇ ਕਿ ਉਨ੍ਹਾਂ ਦੁਆਰਾ ਖਾਣੇ ਦਾ ਨਿਰੀਖਣ ਕੀਤੀ ਗਿਆ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਾਫ ਸੁਥਰਾ ਭੋਜਨ ਬਣਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਜੇਲ੍ਹ ਸੁਪਰਡੈਂਟ ਸ਼੍ਰੀ ਗੁਰਨਾਮ ਲਾਲ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਸ. ਅਨਮੋਲਜੀਤ ਸਿੰਘ ਵੀ ਹਾਜਰ ਰਹੇ।