ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਭਲਕੇ 1 ਮਈ ਨੂੰ
- ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,30 ਅਪ੍ਰੈਲ 2024 - ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਲੋਂ ਚੌਥੇ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਮਈ ਬੁੱਧਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ ਪਿੰਡ ਸੁਹਾਵਾ (ਤਰਨਤਾਰਨ) ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਤੀਸਰੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ 1 ਮਈ ਨੂੰ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਹਾਜ਼ਰੀ ਭਰ ਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਨੇ ਗੁਰੂ ਘਰ ਨਾਲ ਪਿਆਰ ਕਰਨ ਵਾਲੀ ਇਲਾਕੇ ਦੀ ਸੰਗਤ ਨੂੰ ਪਰਿਵਾਰਾਂ ਸਮੇਤ ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਗੁਰੂ ਘਰ ਦੇ ਅਟੁੱਟ ਲੰਗਰ ਵਰਤਾਏ ਜਾਣਗੇ।